ਮੋਹਾਲੀ : ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ ਮੋਹਾਲੀ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਐੱਫਆਈਆਰ ਕੁੱਟਮਾਰ ਦੇ ਮਾਮਲੇ ‘ਚ ਦਰਜ ਹੋਈ ਹੈ। ਦੱਸ ਦੇਈਏ ਸਿੱਪੀ ਗਿੱਲ ‘ਤੇ ਹੋਮਲੈਂਡ ਸੁਸਾਇਟੀ ਨੇੜੇ ਇਕ ਸ਼ਖ਼ਸ ਦੀ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ।
ਕਮਲਜੀਤ ਸਿੰਘ ਸ਼ੇਰਗਿੱਲ ਪੁੱਤਰ ਮੰਗਲ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ ਹੋਇਆ ਹੈ। ਉਨ੍ਹਾਂ ਆਪਣੀ ਸ਼ਿਕਾਇਤ ‘ਚ ਦੱਸਿਆ ਕਿ ਇਨ੍ਹਾਂ ਬੰਦਿਆਂ ਨੇ ਮੈਨੂੰ ਘੇਰਿਆ ਤੇ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਮਾਮਲੇ ‘ਚ ਮਟੌਰ ਪੁਲਿਸ ਨੇ ਆਈਪੀਸੀ ਦੀ ਧਾਰਾ 323, 341, 148 ਅਤੇ 25-54-59 ਅਸਲਾ ਐਕਟ ਤਹਿਤ ਪੰਜ ਛੇ ਨਾਮਾਲੂਮ ਤੇ ਤਿੰਨ ਮੁਲਜ਼ਮਾਂ ਖਿਲਾਫ਼ ਬਾਇਨੇਮ ਕੇਸ ਦਰਜ ਕੀਤੀ ਹੈ। ਇਨ੍ਹਾਂ ਵਿਚ ਸੰਦੀਪ ਸਿੰਘ ਗਿੱਲ, ਹਨੀ ਸੇਖੋਂ ਤੇ ਹਨੀ ਖ਼ਾਨ ਦਾ ਨਾਂ ਸ਼ਾਮਲ ਹੈ।
