Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਿਵਸ ਵਾਲੇ ਦਿਨ 1 ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਐਕਸ ਹੈਂਡਲ ਉਪਰ ਪੋਸਟ ਰਾਹੀਂ ਸਾਂਝੀ ਕੀਤੀ। ਖੁੱਲ੍ਹੀ ਬਹਿਸ ਦਾ ਨਾਂ ‘ ਮੈਂ ਪੰਜਾਬ ਬੋਲਦਾ ਹਾਂ’ ਰੱਖਿਆ ਗਿਆ ਹੈ। ਇਹ ਬਹਿਸ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਹਰੇਕ ਪਾਰਟੀ ਨੂੰ ਆਪਣਾ ਪੱਖ ਰੱਖਣ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਇਸ ਦੌਰਾਨ ਪ੍ਰੋ. ਨਿਰਮਲ ਜੌੜਾ ਮੰਚ ਦਾ ਸੰਚਾਲਨ ਕਰਨਗੇ। ਇਸ ਬਹਿਸ ਵਿੱਚ ਸਮੂਹ ਪੰਜਾਬੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।
ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ ਮੈਂ ਪੰਜਾਬ ਬੋਲਦਾ ਹਾਂ “ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ ਰਹੀਆਂ ਆਪਣਾ ਪੱਖ ਰੱਖਣਗੀਆਂ.ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ.ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ..ਪੰਜਾਬੀਆਂ ਨੂੰ ਖੁੱਲਾ ਸੱਦਾ
“ਪੰਜਾਬ ਮੰਗਦਾ ਜਵਾਬ”— Bhagwant Mann (@BhagwantMann) October 26, 2023
ਸੀਐਮ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵਿਰੋਧੀਆਂ ਨਾਲ ਓਪਨ ਡਿਬੇਟ ਦੀ ਪੂਰੀ ਤਰ੍ਹਾਂ ਤਿਆਰੀ ਕਰ ਲਈ ਹੈ। ਇਹ ਬਹਿਸ ਤੈਅ ਸਮੇਂ ਉਤੇ ਇੱਕ ਨਵੰਬਰ ਨੂੰ ਹੋਵੇਗੀ। ਇਹ ਡਿਬੇਟ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ।
