ਕਪੂਰਥਲਾ: ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ। ਹੁਣ ਇਕ ਹੋਰ ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਜੋ ਹੋਈ ਹੈ। ਪਰਿਵਾਰਦਾ ਕਹਿਣਾ ਹੈ ਕਿ 9 ਮਹੀਨੇ ਪਹਿਲਾ ਪੁੱਤ ਅਮਰੀਕਾ ਗਿਆ ਸੀ।
ਜਾਣਕਾਰੀ ਅਨੁਸਾਰ ਅਮਰੀਕਾ ਗਏ ਨੌਜਵਾਨ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਮਨਪ੍ਰੀਤ ਸਿੰਘ ਦੀ ਜਾਨ ਹਾਰਟ ਅਟੈਕ ਕਾਰਨ ਗਈ। ਦਸ ਦਈਏ ਕਿ ਕੁਝ ਸਾਲ ਪਹਿਲਾਂ ਮਨਪ੍ਰੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਜਵਾਨ ਪੁੱਤ ਦੀ ਮੌਤ ਦੀ ਖਬਰ ਸੁਣ ਕੇ ਮਾਂ ਭੁੱਬਾਂ ਮਾਰ ਰੋ ਰਹੀ ਹੈ। ਉਹ ਆਪਣੇ ਪੁੱਤ ਦੀ ਫੋਟੋ ਸੀਨ੍ਹੇ ਨਾਲ ਲਾ ਕੇ ਪੁੱਤ ਨੂੰ ਆਵਾਜ਼ਾਂ ਮਾਰ ਰਹੀ ਹੈ। ਜਵਾਨ ਪੁੱਤ ਦੀ ਮੌਤ ਤੋਂ ਬਾਅਦ ਘਰ ‘ਚ ਸੱਥਰ ਵਿੱਛ ਗਏ ਹਨ।
