Canada News : ਕੈਨੇਡਾ ‘ਚ 1500 ਵਿਦਿਆਰਥੀਆਂ ਦੇ ਦਾਖਲਾ ਪੱਤਰ ਨਿਕਲੇ ਫਰਜ਼ੀ, ਹੋਣਗੇ ਡਿਪੋਰਟ

Fake Admission letter: ਕੈਨੇਡਾ ਵਿੱਚ ਫਰਜ਼ੀ ਦਾਖ਼ਲਾ ਪੱਤਰ ਦੇ ਆਧਾਰ ‘ਤੇ ਐਂਟਰੀ ਕਰਨ ਵਾਲੇ ਵਿਦਿਆਰਥੀਆਂ ਖਿਲਾਫ਼ ਹੁਣ ਟਰੂਡੋ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ…

Fake Admission letter: ਕੈਨੇਡਾ ਵਿੱਚ ਫਰਜ਼ੀ ਦਾਖ਼ਲਾ ਪੱਤਰ ਦੇ ਆਧਾਰ ‘ਤੇ ਐਂਟਰੀ ਕਰਨ ਵਾਲੇ ਵਿਦਿਆਰਥੀਆਂ ਖਿਲਾਫ਼ ਹੁਣ ਟਰੂਡੋ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਦੇ ਲਈ ਸਰਕਾਰ ਨੇ ਵਿਸ਼ੇਸ਼ ਟਾਸਕ ਫੋਰਸ ਬਣਾ ਦਿੱਤੀ ਹੈ। ਕੈਨੇਡਾ ਸਰਕਾਰ ਨੇ ਫਰਜ਼ੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਨਿਯਮਾਂ ਨੂੰ ਸਖਤ ਕਰਨਾ ਸ਼ੁਰੂ ਕਰ ਦਿੱਤਾ ਹੈ। 

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਦਾ ਵੱਡਾ ਬਿਆਨ

ਨਵੇਂ ਵੀਜ਼ਾ ਨਿਯਮਾਂ ਦੇ ਤਹਿਤ ਕੈਨੇਡਾ ਦੇ ਕਿਸੇ ਵੀ ਕਾਲਜ ਜਾਂ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਸਟੱਡੀ ਪਰਮਿਟ ਜਾਰੀ ਕਰਨ ਤੋਂ ਪਹਿਲਾਂ ਉਸ ਕਾਲਜ ਜਾਂ ਯੂਨੀਵਰਸਿਟੀ ਵੱਲੋਂ ਦਾਖ਼ਲਾ ਪੱਤਰ ਤਸਦੀਕ ਕੀਤਾ ਜਾਵੇਗਾ। ਉਥੋਂ ਤਸਦੀਕ ਕਰਨ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਜਾਰੀ ਕੀਤਾ ਜਾਵੇਗਾ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਫਰਜ਼ੀ ਦਾਖ਼ਲਾ ਪੱਤਰ ਸਾਡੇ ਲਈ ਸਭ ਤੋਂ ਵੱਡੀ ਚਿੰਤਾ ਦਾ ਵਿਸ਼ਾ ਹਨ। ਕਈ ਵਾਰ ਵਿਦਿਆਰਥੀਆਂ ਨੂੰ ਵੀ ਇਸ ਧੋਖਾਧੜੀ ਬਾਰੇ ਪਤਾ ਨਹੀਂ ਹੁੰਦਾ। ਅਜਿਹੇ ਮਾਮਲਿਆਂ ਵਿੱਚ ਅਸੀਂ ਵਿਦਿਆਰਥੀਆਂ ਦੀ ਮਦਦ ਵੀ ਕਰਾਂਗੇ। 

ਪੰਜਾਬ ਦੇ 25 ਦੇ ਕਰੀਬ ਵਿਦਿਆਰਥੀ 
ਇਨ੍ਹਾਂ ਵਿੱਚੋਂ 25 ਦੇ ਕਰੀਬ ਕੇਸ ਪੰਜਾਬ ਦੇ ਵਿਦਿਆਰਥੀਆਂ ਨਾਲ ਵੀ ਸਬੰਧਤ ਹਨ। ਹੁਣ ਫਰਜ਼ੀ ਵਿਦਿਆਰਥੀਆਂ ਨੂੰ ਡਿਪੋਰਟ ਕੀਤਾ ਜਾਵੇਗਾ। ਅਜਿਹੇ ਮਾਮਲਿਆਂ ਵਿੱਚ ਜਿੱਥੇ ਵਿਦਿਆਰਥੀਆਂ ਦੀ ਕੋਈ ਗਲਤੀ ਨਹੀਂ ਪਾਈ ਜਾਂਦੀ, ਉਨ੍ਹਾਂ ਨੂੰ ਅਸਥਾਈ ਸਟੱਡੀ ਵੀਜ਼ਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਦਾ ਮੌਕਾ ਦਿੱਤਾ ਜਾਵੇਗਾ। ਹਾਲਾਂਕਿ ਜਲੰਧਰ ਦੇ ਵੀਜ਼ਾ ਸਲਾਹਕਾਰ ਵੱਲੋਂ ਭੇਜੇ ਗਏ 700 ਵਿਦਿਆਰਥੀਆਂ ਦਾ ਮਾਮਲਾ ਵੱਖਰਾ ਹੈ, ਜਿਸ ਦੀ ਵੱਖਰੀ ਜਾਂਚ ਚੱਲ ਰਹੀ ਹੈ।

Leave a Reply

Your email address will not be published. Required fields are marked *