ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸਿਮਰਨਜੀਤ ਮਾਨ ਦੀ ਮੁਲਾਕਾਤ, ਜਾਣੋ MP ਮਾਨ ਨੇ ਕੀ ਕਿਹਾ

ਲਹਿਰਾਗਾਗਾ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਸੋਮਵਾਰ ਨੂੰ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ…

ਲਹਿਰਾਗਾਗਾ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਸੋਮਵਾਰ ਨੂੰ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਲਹਿਰਾ ਵਿਖੇ ਸੰਗਤ ਦਰਸ਼ਨ ਕੀਤੇ। ਇਸ ਸਮੇਂ ਹਜ਼ਾਰਾਂ ਦੀ ਗਿਣਤੀ ‘ਚ ਸ਼ਰਧਾਲੂ ਹਾਜ਼ਰ ਸਨ। ਇਸ ਸਬੰਧੀ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਐੱਮਪੀ ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਹਲਕੇ ਦਾ ਸੰਸਦ ਮੈਂਬਰ ਹੋਣ ਦੇ ਨਾਤੇ ਉਨ੍ਹਾਂ ਨੂੰ ਵੀ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਲਹਿਰਾਗਾਗਾ ਵਿਖੇ ਮੁਲਾਕਾਤ ਕੀਤੀ ਜਿੱਥੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਮਾਨ ਦਾ ਕਹਿਣਾ ਹੈ ਕਿ ਅੱਜ ਦੇ ਦੌਰੇ ਦੌਰਾਨ ਸੰਗਤ ਵੱਲੋਂ ਦਿਖਾਇਆ ਗਿਆ ਅਨੁਸ਼ਾਸਨ ਕਾਬਲੇ ਤਾਰੀਫ਼ ਸੀ। ਅੱਜ ਦੇ ਦੌਰੇ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਸ਼ਿਆਂ, ਗ਼ਰੀਬੀ ਤੇ ਦੁਨੀਆ ’ਚ ਹੋ ਰਹੇ ਖ਼ੂਨ ਖ਼ਰਾਬੇ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਦੁਨੀਆ ’ਚ ਹੋ ਰਿਹਾ ਖ਼ੂਨ ਖ਼ਰਾਬਾ ਖ਼ਾਸ ਕਰਕੇ ਗਾਜ਼ਾ ਤੇ ਇਜਰਾਈਲ ਵਿਚ ਹੋਣ ਵਾਲਾ ਖ਼ੂਨ ਖ਼ਰਾਬਾ ਜਲਦੀ ਤੋਂ ਜਲਦੀ ਖ਼ਤਮ ਹੋਵੇ। ਇਸਦੇ ਨਾਲ ਹੀ ਨਸ਼ਿਆਂ ਦੇ ਖ਼ਾਤਮੇ ਅਤੇ ਗ਼ਰੀਬੀ ਖ਼ਤਮ ਕਰਨ ਸਬੰਧੀ ਉਪਰਾਲਿਆਂ ’ਤੇ ਵੀ ਚਰਚਾ ਕੀਤੀ। ਮਾਨ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਨਾਲ ਬੁਲਾ ਕੇ ਅਨੁਸ਼ਾਸਨ ਵਿਚ ਰਹਿ ਕੇ ਕੰਮ ਕਰਨ ਵਾਲੀ ਸੰਗਤ ਦੇ ਦਰਸ਼ਨ ਕਰਵਾਏ।

Leave a Reply

Your email address will not be published. Required fields are marked *