Punjab Open Debate Updates: 1 ਨਵੰਬਰ ਦੀ ਖੁੱਲ੍ਹੀ Debate ਦੇ ਮੱਦੇਨਜ਼ਰ ਲੁਧਿਆਣਾ ‘ਚ ਸੁਰੱਖਿਆ ਸਖ਼ਤ, PAU ਨੂੰ ਛਾਉਣੀ ‘ਚ ਕੀਤਾ ਗਿਆ ਤਬਦੀਲ

ਲੁਧਿਆਣਾ: 1 ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਪਹਿਲਾਂ ਪੰਜਾਬ ਐਗਰੀਕਲਰ ਯੂਨੀਵਰਸਿਟੀ ਲੁਧਿਆਣਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ, ਐਂਟੀ ਸਾਬੋਟੇਜ ਟੀਮ…

ਲੁਧਿਆਣਾ: 1 ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਪਹਿਲਾਂ ਪੰਜਾਬ ਐਗਰੀਕਲਰ ਯੂਨੀਵਰਸਿਟੀ ਲੁਧਿਆਣਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ, ਐਂਟੀ ਸਾਬੋਟੇਜ ਟੀਮ ਵੱਲੋਂ ਜਾਂਚ ਅਤੇ ਚੈਕਿੰਗ ਕੀਤੀ ਜਾ ਰਹੀ ਹੈ, ਖਾਸ ਤੌਰ ‘ਤੇ ਸਰਕਾਰੀ ਸਰਕਟ ਹਾਊਸ ਅਤੇ ਹੋਰ ਥਾਵਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ। ਲੁਧਿਆਣਾ ਪੁਲਿਸ ਦੀ ਟੀਮ ਵਿਸ਼ੇਸ਼ ਤੌਰ ‘ਤੇ ਮਹਿਮਾਨਾਂ ਦੇ ਠਹਿਰਣ ਵਾਲੇ ਸਥਾਨਾਂ ਦੀ ਚੈਕਿੰਗ ਕਰ ਰਹੀ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਮੁੱਖ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਐਸਵਾਈਐਲ ਸਣੇ ਵੱਖ-ਵੱਖ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਵਿੱਚ ਹਿੱਸਾ ਲੈਣ ਦੀ ਚੁਣੌਤੀ ਦਿੱਤੀ ਗਈ ਸੀ। ਇਸ ਚੁਣੌਤੀ ਨੂੰ ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਵੱਖ-ਵੱਖ ਸ਼ਰਤਾਂ ਲਗਾ ਕੇ ਸਵੀਕਾਰ ਕਰ ਲਿਆ ਗਿਆ ਸੀ।  ਹਾਲਾਂਕਿ ਮੁੱਖ ਮੰਤਰੀ ਵੱਲੋਂ ਕਈ ਹੋਰ ਮੁੱਦਿਆਂ ‘ਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਗਿਆ।

Leave a Reply

Your email address will not be published. Required fields are marked *