ਦੁਖਦਾਇਕ: ਕੈਨੇਡਾ ਵਿੱਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, 7 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

ਸ੍ਰੀ ਗੋਇੰਦਵਾਲ ਸਾਹਿਬ : ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮੀਆਂਵਿੰਡ ਦੇ ਨੌਜਵਾਨ ਹਰਭੇਜ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮੀਆਂਵਿੰਡ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ…

ਸ੍ਰੀ ਗੋਇੰਦਵਾਲ ਸਾਹਿਬ : ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮੀਆਂਵਿੰਡ ਦੇ ਨੌਜਵਾਨ ਹਰਭੇਜ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮੀਆਂਵਿੰਡ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ ਜਿਸ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮਾਪਿਆ ਨੇ ਜਦੋਂ ਆਪਣੇ ਬੱਚੇ ਬਾਰੇ ਸੁਣਿਆ ਤਾਂ ਧਾਹਾਂ ਮਾਰ ਕੇ ਰੋਦੇ ਹਨ ਇਸ ਦੁੱਖ ਦੀ ਘੜੀ ਵਿੱਚ ਆਸੇਪਾਸੇ ਦੇ ਲੋਕ ਆ ਰਹੇ ਹਨ। ਉਨ੍ਹਾਂ ਨੇ ਭਾਰਤ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ।

ਪਰਿਵਾਰਕ ਮੈਂਬਰਾਂ ਦੱਸਿਆ ਕਿ 31 ਸਾਲਾ ਹਰਭੇਜ ਸਿੰਘ ਪਹਿਲਾਂ ਸੱਤ ਸਾਲ ਦੁਬਈ ਵਿਚ ਡਰਾਈਵਰੀ ਕਰਦਾ ਰਿਹਾ ਸੀ ਅਤੇ ਹੁਣ ਕਰੀਬ ਸੱਤ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ ਜਿੱਥੋਂ ਉਸਦੀ ਮੌਤ ਦੀ ਖ਼ਬਰ ਪਰਿਵਾਰ ਨੂੰ ਮਿਲੀ । ਕੈਨੇਡਾ ਵਿਚ ਲਗਾਤਾਰ ਹੋ ਰਹੀਆਂ ਮੌਤਾਂ ਤੇ ਪਰਿਵਾਰਕ ਮੈਂਬਰਾਂ ਨੇ ਸੁਆਲ ਚੁੱਕੇ ਅਤੇ ਕਿਹਾ ਇਸ ਦੇ ਕਾਰਨਾਂ ਦਾ ਵੀ ਪਤਾ ਸਰਕਾਰਾਂ ਨੂੰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨ ਦੀ ਦੇਹ ਪੰਜਾਬ ਲਿਆਉਣ ਲਈ ਸਰਕਾਰ ਪਾਸੋਂ ਸਹਾਇਤਾ ਦੀ ਮੰਗ ਕੀਤੀ।

Leave a Reply

Your email address will not be published. Required fields are marked *