ਕੋਟਕਪੂਰਾ: ਵਿਦੇਸ਼ਾਂ ਵਿੱਚ ਪੰਜਾਬੀਆਂ ਦੀਆਂ ਮੌਤਾਂ ਦੁਖਦਾਇਕ ਹਨ। ਪਿਛਲੇ ਕੁਝ ਸਾਲਾਂ ਤੋਂ ਨੌਜਵਾਨਾਂ ਦੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣ ਰਹੀਆ ਹਨ। ਹੁਣ ਕੋਟਕਪੂਰਾ ਦੇ ਪਿੰਡ ਚੀਮਾਂ ਵਾਲੀ ਦਾ ਇਕ ਨੌਜਵਾਨ 6 ਸਾਲ ਪਹਿਲਾ ਅਮਰੀਕਾ ਗਿਆ ਸੀ ਪਰ ਦੀਵਾਲੀ ਵਾਲੇ ਦਿਨ ਉਸ ਦੀ ਮੌਤ ਹੋ ਗਈ ਹੈ। ਮੌਤ ਦੀ ਖਬਰ ਸੁਣਦੇ ਸਾਰ ਹੀ ਸਾਰੇ ਪਿੰਡ ਦਾ ਮਾਹੌਲ ਗਮਗੀਨ ਹੈ।
ਮ੍ਰਿਤਕ ਦੀ ਪਛਾਣ ਪਰਮਪ੍ਰੀਤ ਸਿੰਘ ਦਿਓਲ (26) ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਹ ਦੀਵਾਲੀ ਵਾਲੇ ਦਿਨ ਅਮਰੀਕਾ ਦੇ ਟੈਕਸਾਸ ਵਿਖੇ ਵਾਪਰੇ ਹਾਦਸੇ ਦੌਰਾਨ ਉਸ ਦੀ ਮੌ.ਤ ਹੋ ਗਈ। ਪਰਮਪ੍ਰੀਤ ਸਿੰਘ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਸਮੇਂ ਹਾਦਸਾ ਵਾਪਰਿਆ ਪਰਮਪ੍ਰੀਤ ਦਾ ਦੋਸਤ ਸੁਖਮਨ ਸਿੰਘ ਸਿੱਧੂ ਵਾਸੀ ਮੂਸੇਵਾਲਾ ਵੀ ਉਸ ਦੇ ਨਾਲ ਹੀ ਸੀ ਤੇ ਘਟਨਾ ਵਿਚ ਉਹ ਵੀ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ।



