Gurmeet Ram Rahim News: ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ‘ਚ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ

Gurmeet Ram Rahim News: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੁਰੂ ਰਵਿਦਾਸ ਅਤੇ ਸੰਤ ਕਬੀਰ ‘ਤੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ‘ਚ ਹਾਈਕੋਰਟ ਤੋਂ ਰਾਹਤ ਮਿਲੀ…

Gurmeet Ram Rahim News: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੁਰੂ ਰਵਿਦਾਸ ਅਤੇ ਸੰਤ ਕਬੀਰ ‘ਤੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ‘ਚ ਹਾਈਕੋਰਟ ਤੋਂ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਦਰਜ FIR ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਤੱਥਾਂ ਦੀ ਘਾਟ ਕਾਰਨ ਇਸ ਕੇਸ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਹੁਣ ਜਲੰਧਰ ਪੁਲਿਸ ਜਲਦੀ ਹੀ ਇਸ ਕੇਸ ਨੂੰ ਰੱਦ ਕਰ ਦੇਵੇਗੀ।

ਦੱਸ ਦੇਈਏ ਕਿ ਇਹ ਮਾਮਲਾ 17 ਮਾਰਚ ਨੂੰ ਜਲੰਧਰ ਦੇ ਪਤਾਰਾ ਥਾਣੇ ਵਿੱਚ ਦਰਜ ਹੋਇਆ ਸੀ। ਕੇਸ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਧਾਰਾ ਜੋੜੀ ਗਈ ਹੈ। ਇਸ ਤੋਂ ਬਾਅਦ ਗੁਰਮੀਤ ਰਾਮ ਰਹੀਮ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇੱਕ ਸਤਿਸੰਗ ਨੂੰ ਲੈ ਕੇ ਆਪਣੇ ਖਿਲਾਫ ਦਰਜ FIR ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ।

Leave a Reply

Your email address will not be published. Required fields are marked *