Ferozepur Accident News: ਪੰਜਾਬ ਵਿੱਚ ਧੁੰਦ ਕਾਰਨ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਫ਼ਿਰੋਜ਼ਪੁਰ ਦੇ ਕਸਬਾ ਮੱਖੂ ਵਿੱਚ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਜਿੱਥੇ ਇੱਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ‘ਤੇ ਸਵਾਰ ਕੁਲਦੀਪ ਸਿੰਘ, ਅਮਰ ਸਿੰਘ ਅਤੇ ਉਨ੍ਹਾਂ ਦੀ ਲੜਕੀ ਕਸਬਾ ਮੱਖੂ ਤੋਂ ਵਾਪਸ ਆਪਣੇ ਪਿੰਡ ਘੁੱਦੂ ਵਾਲਾ ਨੂੰ ਆ ਰਹੇ ਸਨ, ਜਦੋਂ ਉਹ ਬਿਜਲੀ ਘਰ ਨੇੜੇ ਪੁੱਜੇ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ ਤਿੰਨਾਂ ਦੀ ਮੌਤ ਹੋ ਚੁੱਕੀ ਹੈ।
ਪਰਿਵਾਰਕ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਕਾਰ ਚਾਲਕ ਨਸ਼ਾ ਤਸਕਰ ਸਨ, ਜੋ ਆਪਣੀ ਕਾਰ ਵਿੱਚ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਸਨ ਅਤੇ ਸੀ.ਆਈ.ਏ ਸਟਾਫ਼ ਪੁਲਿਸ ਵੱਲੋਂ ਉਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ, ਜਿਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਜਿਸ ਕਾਰਨ ਉਹ ਭੱਜਣ ਲਈ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਹੇ ਸਨ ਅਤੇ ਇਸ ਦੌਰਾਨ ਇਹ ਘਟਨਾ ਵਾਪਰੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਡਰਾਈਵਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
