DGP ਪੰਜਾਬ ਨੇ 11 ਜ਼ਿਲ੍ਹਿਆਂ ਦੇ SSP ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ, ਸਖ਼ਤੀ ਦੇ ਬਾਵਜੂਦ ਨਹੀਂ ਰੁਕ ਰਹੇ ਪਰਾਲੀ ਸਾੜਨ ਦੇ ਮਾਮਲੇ

ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ 11 ਪੁਲਿਸ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ…

ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ 11 ਪੁਲਿਸ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਨੇ ਪੰਜਾਬ ਦੇ ਉਨ੍ਹਾਂ 9 ਜ਼ਿਲ੍ਹਿਆਂ ਦੇ ਡੀਸੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਹਨ, ਜਿੱਥੇ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਨਹੀਂ ਰੁਕ ਰਹੇ।

ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਓਂ ਅਤੇ ਖੰਨਾ ਦੇ ਐਸਐਸਪੀਜ਼ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਇਹ 11 ਪੁਲਿਸ ਜ਼ਿਲ੍ਹੇ ਉਨ੍ਹਾਂ 9 ਮਾਲ ਜ਼ਿਲ੍ਹਿਆਂ ਵਿੱਚੋਂ ਹਨ ਜਿੱਥੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਇੱਕ ਦਿਨ ਪਹਿਲਾਂ ਡੀਸੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

Leave a Reply

Your email address will not be published. Required fields are marked *