Punjab Weather Update: ਪੰਜਾਬ ‘ਚ ਲਗਾਤਾਰ ਡਿੱਗ ਰਿਹਾ ਪਾਰਾ, ਠੰਢ ਦਾ ਕਹਿਰ ਸ਼ੁਰੂ

Punjab Weather Update : ਉੱਤਰੀ ਭਾਰਤ ਵਿੱਚ ਠੰਢ ਦਾ ਕਹਿਰ ਵੱਧਦਾ ਜਾ ਰਿਹਾ ਹੈ। ਪੰਜਾਬ ਵਿੱਚ ਵੀ ਮੌਸਮ ਬਦਲਣ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਆਉਣ…

Punjab Weather Update : ਉੱਤਰੀ ਭਾਰਤ ਵਿੱਚ ਠੰਢ ਦਾ ਕਹਿਰ ਵੱਧਦਾ ਜਾ ਰਿਹਾ ਹੈ। ਪੰਜਾਬ ਵਿੱਚ ਵੀ ਮੌਸਮ ਬਦਲਣ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਸਮੇਂ ਰਾਤ ਨੂੰ ਪਾਰਾ ਡਿੱਗਣ ਕਾਰਨ ਮੌਸਮ ਠੰਡਾ ਹੋ ਗਿਆ ਹੈ।

ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਮੁਤਾਬਕ ਪੰਜਾਬ ਵਿਚ ਕੱਲ੍ਹ ਦੇ ਮੁਕਾਬਲੇ ਅੱਜ ਔਸਤ ਘੱਟੋ-ਘੱਟ ਤਾਪਮਾਨ ਵਿਚ -1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਸੂਬੇ ਵਿਚ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੈ। ਪੰਜਾਬ ਵਿਚ ਸੱਭ ਤੋਂ ਘੱਟ ਤਾਪਮਾਨ ਫਰੀਦਕੋਟ ਵਿਚ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜਦਕਿ ਸੱਭ ਤੋਂ ਵੱਧ ਤਾਪਮਾਨ ਮੁਹਾਲੀ ਵਿਚ 14.7 ਦਰਜ ਕੀਤਾ ਗਿਆ ਹੈ।

 

Leave a Reply

Your email address will not be published. Required fields are marked *