Punjab Weather Update: ਪੰਜਾਬ ‘ਚ ਠੰਢ ਕਹਿਰ ਸ਼ੁਰੂ, ਫ਼ਰੀਦਕੋਟ ਰਿਹਾ ਸਭ ਤੋਂ ਵੱਧ ਠੰਢਾ

ਲੁਧਿਆਣਾ : ਪੰਜਾਬ ਵਿਚ ਠੰਢ ਦਾ ਕਹਿਰ ਸ਼ੁਰੂ ਹੋ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਰਾਤਾਂ ਠੰਢੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ। ਬੁੱਧਵਾਰ ਨੂੰ ਪੰਜਾਬ ਵਿਚ ਫ਼ਰੀਦਕੋਟ…

ਲੁਧਿਆਣਾ : ਪੰਜਾਬ ਵਿਚ ਠੰਢ ਦਾ ਕਹਿਰ ਸ਼ੁਰੂ ਹੋ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਰਾਤਾਂ ਠੰਢੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ। ਬੁੱਧਵਾਰ ਨੂੰ ਪੰਜਾਬ ਵਿਚ ਫ਼ਰੀਦਕੋਟ ਸਭ ਤੋਂ ਵੱਧ ਠੰਢਾ ਰਿਹਾ ਤੇ ਘੱਟੋ-ਘੱਟ ਤਾਪਮਾਨ ਅੱਠ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਰੋਪੜ ਵਿਚ ਘੱਟੋ-ਘੱਟ ਤਾਪਮਾਨ 9.0 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿਚ 9.6 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿਚ ਘੱਟੋ-ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿਚ 10.8 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿਚ 12.5 ਡਿਗਰੀ ਸੈਲਸੀਅਸ, ਲੁਧਿਆਣਾ ਵਿਚ 13.3 ਡਿਗਰੀ ਸੈਲਸੀਅਸ ਤੇ ਪਟਿਆਲਾ ਵਿਚ 11.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦੂਜੇ ਪਾਸੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤਾਪਮਾਨ 25 ਡਿਗਰੀ ਸੈਲਸੀਅਸ ਦਰਮਿਆਨ ਰਿਹਾ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 28 ਨਵੰਬਰ ਤੱਕ ਮੌਸਮ ਖ਼ੁਸ਼ਕ ਰਹੇਗਾ। ਉੱਤਰੀ ਭਾਰਤ ਵਿੱਚ ਠੰਢ ਦਾ ਕਹਿਰ ਸ਼ੁਰੂ ਹੋ ਗਿਆ ਹੈ।

Leave a Reply

Your email address will not be published. Required fields are marked *