Sri Fatehgarh Sahib declared ‘No VIP Zone’: 25 ਤੋਂ 27 ਦਸੰਬਰ ਤੱਕ ਸਜੇਗਾ ਸ਼ਹੀਦੀ ਜੋੜ ਮੇਲਾ, CM ਮਾਨ ਨੇ ਕੀਤੇ ਵੱਡੇ ਐਲਾਨ

ਚੰਡੀਗੜ੍ਹ: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਇਸ ਵਾਰ…

ਚੰਡੀਗੜ੍ਹ: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਇਸ ਵਾਰ 25 ਤੋਂ 27 ਦਸੰਬਰ ਤੱਕ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਸੰਗਤ ਦੀ ਸਹੂਲਤ ਲਈ ਕੀਤੇ ਗਏ ਵਿਸ਼ੇਸ਼ ਪ੍ਰਬੰਧਾਂ ਦੀ ਜਾਣਕਾਰੀ ਸਾਂਝੀ ਕੀਤੀ।

ਸ੍ਰੀ ਫ਼ਤਹਿਗੜ੍ਹ ਸਾਹਿਬ ਹੋਵੇਗਾ ‘ਨੋ VIP ਜ਼ੋਨ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸ਼ਹੀਦੀ ਸਭਾ ਦੌਰਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ‘ਨੋ ਵੀ.ਆਈ.ਪੀ. ਜ਼ੋਨ’ ਵਜੋਂ ਰੱਖਿਆ ਜਾਵੇਗਾ ਤਾਂ ਜੋ ਆਮ ਸੰਗਤ ਨੂੰ ਨਤਮਸਤਕ ਹੋਣ ਵੇਲੇ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ਼ਹਾਦਤ ਦੇ ਇਨ੍ਹਾਂ ਦਿਨਾਂ ਵਿੱਚ ਸਭ ਬਰਾਬਰ ਹਨ।

ਸੁਰੱਖਿਆ ਅਤੇ ਆਵਾਜਾਈ ਦੇ ਪੁਖ਼ਤਾ ਪ੍ਰਬੰਧ

ਸੰਗਤ ਦੀ ਸੁਰੱਖਿਆ ਅਤੇ ਸਹੂਲਤ ਲਈ ਸਰਕਾਰ ਵੱਲੋਂ ਕੁਝ ਅਹਿਮ ਕਦਮ ਚੁੱਕੇ ਗਏ ਹਨ। 3300 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ। ਪੂਰੇ ਇਲਾਕੇ ‘ਤੇ 300 ਤੋਂ ਵੱਧ CCTV ਕੈਮਰਿਆਂ ਅਤੇ 6 ਡਰੋਨਾਂ ਰਾਹੀਂ ਨਜ਼ਰ ਰੱਖੀ ਜਾਵੇਗੀ। ਇਸ ਦੇ ਨਾਲ ਹੀ ਸ਼ਰਧਾਲੂਆਂ ਲਈ 200 ਸ਼ਟਲ ਬੱਸਾਂ ਅਤੇ 100 ਤੋਂ ਵੱਧ ਈ-ਰਿਕਸ਼ਾ ਚਲਾਏ ਜਾਣਗੇ। ਵਾਹਨਾਂ ਲਈ 21 ਛੋਟੀਆਂ-ਵੱਡੀਆਂ ਪਾਰਕਿੰਗਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਐਮਰਜੈਂਸੀ ਅਤੇ ਮੋਬਾਈਲ ਸੇਵਾਵਾਂ

ਸਿਹਤ ਤੇ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। 60 ਐਂਬੂਲੈਂਸਾਂ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਹਰ ਵੇਲੇ ਤਾਇਨਾਤ ਰਹਿਣਗੀਆਂ। ਮੋਬਾਈਲ ਨੈੱਟਵਰਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਪ੍ਰਾਈਵੇਟ ਕੰਪਨੀਆਂ ਨੂੰ ਆਰਜ਼ੀ ਟਾਵਰ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪਾਰਕਿੰਗ ਅਤੇ ਰਸਤਿਆਂ ਵਿੱਚ ਜਾਮ ਦੀ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਗੂਗਲ ਨਾਲ ਤਾਲਮੇਲ ਕੀਤਾ ਗਿਆ ਹੈ। ਤਾਂ ਜੋ ਸੰਗਤ ਨੂੰ ਰੀਅਲ-ਟਾਈਮ ਅਪਡੇਟ ਮਿਲ ਸਕਣ।

ਕੰਟਰੋਲ ਰੂਮ ਅਤੇ ਹੋਰ ਸਹੂਲਤਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇੱਕ ਪੁਲਿਸ ਇੰਟੀਗ੍ਰੇਟਿਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਹੈਲਪਲਾਈਨ ਨੰਬਰ 0176-3232838 ਹੋਵੇਗਾ। ਇਸ ਦੇ ਨਾਲ ਹੀ ਸ਼ਰਧਾਲੂਆਂ ਲਈ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ।

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ

Leave a Reply

Your email address will not be published. Required fields are marked *