ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਇੱਕ ਵਾਰ ਫਿਰ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਨਵਰੀ ਦੇ ਦੂਜੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਇਸ ਸੈਸ਼ਨ ਦਾ ਮੁੱਖ ਉਦੇਸ਼ ਕੇਂਦਰ ਸਰਕਾਰ ਵੱਲੋਂ ‘ਮਨਰੇਗਾ’ (MGNREGA) ਸਕੀਮ ਦੇ ਨਾਮ ਅਤੇ ਸਰੂਪ ਵਿੱਚ ਕੀਤੇ ਜਾ ਰਹੇ ਕਥਿਤ ਬਦਲਾਅ ਵਿਰੁੱਧ ਆਵਾਜ਼ ਬੁਲੰਦ ਕਰਨਾ ਹੈ।
ਭਗਵੰਤ ਸਿੰਘ ਮਾਨ ਨੇ ਕੀਤਾ ਟਵੀਟ
ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ “ਮਨਰੇਗਾ” ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ.. ਇਸ ਧੱਕੇਸ਼ਾਹੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ..
— Bhagwant Mann (@BhagwantMann) December 19, 2025
ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਐਕਸ ‘ਤੇ ਟਵੀਟ ਕਰਦੇ ਹੋਏ ਲਿਖਿਆ ਕਿ ‘ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ “ਮਨਰੇਗਾ” ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ.. ਇਸ ਧੱਕੇਸ਼ਾਹੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ’।



