ਬੈਂਸ ਨੇ ਦੱਸਿਆ ਕਿ ਇਸ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਇਹ ਭਰਤੀ ਪ੍ਰਕਿਰਿਆ ਨਿਯਮਾਂ ਦੇ ਉਲਟ ਜਾ ਕੇ ਕੀਤੀ ਜਿਸ ਨੂੰ ਹਾਈਕੋਰਟ ਵਲੋਂ ਰੱਦ ਕਰ ਦਿੱਤਾ। ਆਪਣੇ ਆਰਡਰ ਵਿਚ ਹਾਈ ਕੋਰਟ ਵਲੋਂ ਕਿਹਾ ਗਿਆ ਸੀ ਕਿ ਸਾਨੂੰ ਪਤਾ ਹੈ ਕੋਰਟ ਦੇ ਫੈਸਲੇ ਨਾਲ ਬਹੁਤ ਸਾਰੀਆਂ ਜ਼ਿੰਦਗੀਆਂ ਪ੍ਰਭਾਵਤ ਹੋਣਗੀਆਂ ਪਰ ਇਸ ਭਰਤੀ ਵਿਚ ਬਹੁਤ ਸਾਰੀਆਂ ਲੀਗਲ ਅੜਚਨਾਂ ਹਨ ਜਿਸ ਕਾਰਨ ਅਸੀਂ ਇਹ ਭਰਤੀ ਰੱਦ ਕਰ ਰਹੇ ਹਾਂ।
ਇਸ ਲਈ ਇਹ ਭਰਤੀ ਰੱਦ ਹੋਣ ਲਈ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਸ.ਬੈਸ ਨੇ ਕਿਹਾ ਜੇਕਰ ਕੋਈ ਵਿਅਕਤੀ ਮੇਰੇ ਜਾਂ ਮੇਰੇ ਪਰਿਵਾਰ ਦੇ ਮਾਈਨਿੰਗ ਵਿਚ ਸ਼ਾਮਿਲ ਹੋਣ ਸਬੰਧੀ ਸਬੂਤ ਦੇ ਦੇਵੇ ਤਾਂ ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ ਹਾਂ।ਉਨ੍ਹਾਂ ਕਿਹਾ ਕਿ ਚਾਹੇ ਮੇਰਾ ਨਾਰਕੋ ਟੈਸਟ ਕਰਵਾ ਲਿਆ ਜਾਵੇ। ਉਨ੍ਹਾਂ ਕਿਹਾ ਜਦੋਂ ਮੈਂ ਖਣਿਜ ਪਦਾਰਥਾਂ ਮੰਤਰੀ ਸੀ ਤਾਂ ਸਾਡੇ ਸੂਬੇ ਨੇ ਸਭ ਤੋਂ ਵੱਧ ਰੈਵਿਨਿਊ ਹਾਸਲ ਕੀਤਾ ਸੀ।ਇਸ ਤੋਂ ਗ਼ੈਰ ਕਾਨੂੰਨੀ ਮਾਈਨਿੰਗ ਵਿਚ ਸ਼ਾਮਿਲ ਰਹੇ ਰਾਕੇਸ਼ ਚੌਧਰੀ ਨੂੰ ਵੀ ਅਸੀਂ ਗ੍ਰਿਫਤਾਰ ਕੀਤਾ ਗਿਆ।
