Winter Holidays : CM ਯੋਗੀ ਨੇ 5 ਜਨਵਰੀ ਤੱਕ ਸਕੂਲ ਬੰਦ ਰੱਖਣ ਦੇ ਦਿੱਤੇ ਹੁਕਮ, 34 ਜ਼ਿਲ੍ਹਿਆਂ ‘ਚ ਧੁੰਦ ਦਾ ‘ਔਰੇਂਜ ਅਲਰਟ’

ਲਖਨਊ : ਉੱਤਰ ਪ੍ਰਦੇਸ਼ ਵਿੱਚ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਨੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਪਹਾੜਾਂ ਤੋਂ ਆ ਰਹੀਆਂ ਬਰਫ਼ੀਲੀਆਂ ਹਵਾਵਾਂ…

ਲਖਨਊ : ਉੱਤਰ ਪ੍ਰਦੇਸ਼ ਵਿੱਚ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਨੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਪਹਾੜਾਂ ਤੋਂ ਆ ਰਹੀਆਂ ਬਰਫ਼ੀਲੀਆਂ ਹਵਾਵਾਂ ਕਾਰਨ ਸੂਬੇ ਵਿੱਚ ਠੰਢ ਵਧ ਗਈ ਹੈ। ਮੌਸਮ ਦੇ ਵਿਗੜਦੇ ਮਿਜ਼ਾਜ ਨੂੰ ਦੇਖਦੇ ਹੋਏ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੂਬੇ ਦੇ ਸਾਰੇ ਬੋਰਡਾਂ (ICSE, CBSE ਅਤੇ UP ਬੋਰਡ) ਦੇ 12ਵੀਂ ਜਮਾਤ ਤੱਕ ਦੇ ਸਕੂਲਾਂ ਨੂੰ 5 ਜਨਵਰੀ ਤੱਕ ਬੰਦ ਰੱਖਣ ਦਾ ਸਖ਼ਤ ਆਦੇਸ਼ ਜਾਰੀ ਕੀਤਾ ਹੈ।

ਸਿੱਖਿਆ ਵਿਭਾਗ ਵੱਲੋਂ ਛੁੱਟੀਆਂ ਦੇ ਨਿਰਦੇਸ਼ ਜਾਰੀ

ਪਹਿਲਾਂ ਸਕੂਲ ਸੋਮਵਾਰ ਤੋਂ ਵੀਰਵਾਰ ਤੱਕ ਬੰਦ ਸਨ ਅਤੇ ਸ਼ੁੱਕਰਵਾਰ ਨੂੰ ਖੁੱਲ੍ਹੇ ਸਨ, ਪਰ ਵੱਧਦੀ ਠੰਢ ਕਾਰਨ ਹੁਣ ਐਤਵਾਰ ਤੱਕ ਮੁੜ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮਾਧਿਅਮਿਕ ਸਿੱਖਿਆ ਡਾਇਰੈਕਟਰ ਡਾ. ਮਹਿੰਦਰ ਦੇਵ ਅਤੇ ਬੇਸਿਕ ਸਿੱਖਿਆ ਡਾਇਰੈਕਟਰ ਪ੍ਰਤਾਪ ਸਿੰਘ ਬਘੇਲ ਨੇ ਪਹਿਲੀ ਤੋਂ ਅੱਠਵੀਂ ਅਤੇ ਨੌਵੀਂ ਤੋਂ 12ਵੀਂ ਤੱਕ ਦੇ ਸਾਰੇ ਸਕੂਲਾਂ ਲਈ ਇਸ ਸਬੰਧੀ ਦਿਸ਼ਾ -ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਧੁੰਦ ਕਾਰਨ ਵਿਜ਼ੀਬਿਲਟੀ ਹੋਈ ਜ਼ੀਰੋ

ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਜਿਵੇਂ ਕਿ ਕਾਨਪੁਰ, ਆਗਰਾ, ਗੋਰਖਪੁਰ ਅਤੇ ਅਮੇਠੀ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ (ਦ੍ਰਿਸ਼ਤਾ) Zero ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਨੂੰ 6 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਦੇ ਨਾਲ ਬਾਰਾਬੰਕੀ ਅਤੇ ਹਰਦੋਈ ਸੂਬੇ ਦੇ ਸਭ ਤੋਂ ਠੰਢੇ ਇਲਾਕੇ ਰਹੇ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਹੋਰ ਗਿਰਾਵਟ ਆ ਸਕਦੀ ਹੈ। ਲਖਨਊ ਸਮੇਤ 8 ਜ਼ਿਲ੍ਹਿਆਂ ਵਿੱਚ ‘ਕੋਲਡ ਡੇ’ (ਸੀਤ ਦਿਵਸ) ਦੀ ਸੰਭਾਵਨਾ ਜਤਾਈ ਗਈ ਹੈ।

34 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ

ਮੌਸਮ ਵਿਭਾਗ ਨੇ ਸੂਬੇ ਦੇ 34 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ‘ਔਰੇਂਜ ਅਲਰਟ’ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪ੍ਰਯਾਗਰਾਜ, ਵਾਰਾਣਸੀ, ਗੋਰਖਪੁਰ, ਬਰੇਲੀ, ਮੁਰਾਦਾਬਾਦ, ਝਾਂਸੀ ਅਤੇ ਲਖੀਮਪੁਰ ਖੀਰੀ ਵਰਗੇ ਪ੍ਰਮੁੱਖ ਜ਼ਿਲ੍ਹੇ ਸ਼ਾਮਲ ਹਨ। ਸ਼ਨੀਵਾਰ ਨੂੰ ਵੀ ਇਨ੍ਹਾਂ ਇਲਾਕਿਆਂ ਵਿੱਚ ਲੋਕਾਂ ਨੂੰ ਭਾਰੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ।

CM ਯੋਗੀ ਦੇ ਸਖ਼ਤ ਨਿਰਦੇਸ਼

ਮੁੱਖ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜਨਤਕ ਥਾਵਾਂ ‘ਤੇ ਅੱਗ ਸੇਕਣ ਲਈ ਅਲਾਅ (ਧੂਣੀਆਂ) ਅਤੇ ਲੋੜਵੰਦਾਂ ਨੂੰ ਕੰਬਲ ਵੰਡਣ ਦੀ ਵਿਵਸਥਾ ਯਕੀਨੀ ਬਣਾਈ ਜਾਵੇ। ਉਨ੍ਹਾਂ ਸਾਫ਼ ਕਿਹਾ ਹੈ ਕਿ ਕੋਈ ਵੀ ਵਿਅਕਤੀ ਖੁੱਲ੍ਹੇ ਵਿੱਚ ਨਾ ਸੌਂਵੇ ਅਤੇ ਰੈਣ ਬਸੇਰਿਆਂ ਵਿੱਚ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/major-accident-during-temple-construction-laborer-dies-tragically-due-to-wall-collapse/

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ

Leave a Reply

Your email address will not be published. Required fields are marked *