Punjab Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਰੁਕ-ਰੁਕ ਕੇ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਤਾਪਮਾਨ ‘ਚ ਗਿਰਾਵਟ

Punjab Weather News: ਮੌਸਮ ਵਿਭਾਗ ਨੇ ਵੀਰਵਾਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਇਸ ਦੇ ਨਾਲ…

Punjab Weather News: ਮੌਸਮ ਵਿਭਾਗ ਨੇ ਵੀਰਵਾਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦਾ ਅਲਰਟ ਦਿੱਤਾ ਗਿਆ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਬਰਸਾਤ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਨੁਸਾਰ ਅਗਲੇ ਕੁਝ ਘੰਟਿਆਂ ਤੱਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ, ਫਗਵਾੜਾ, ਕਪੂਰਥਲਾ, ਜਲੰਧਰ ਅਤੇ ਰੋਪੜ ਵਿੱਚ ਰੁਕ-ਰੁਕ ਕੇ ਮੀਂਹ ਜਾਰੀ ਰਹੇਗਾ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇੰਨਾ ਹੀ ਨਹੀਂ ਇੱਥੇ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।

Leave a Reply

Your email address will not be published. Required fields are marked *