ਚੰਡੀਗੜ੍ਹ : ਚੰਡੀਗੜ੍ਹ ‘ਚ ਅੱਜ ਤੋਂ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫਤ ਨਹੀਂ ਹੋਵੇਗੀ। ਚੰਡੀਗੜ੍ਹ ਦੇ ਮੇਅਰ ਅਨੂਪ ਗੁਪਤਾ ਨੇ ਦੀਵਾਲੀ ਦੇ ਮੌਕੇ ‘ਤੇ ਸ਼ਹਿਰ ਵਾਸੀਆਂ ਨੂੰ ਤੋਹਫਾ ਦਿੰਦੇ ਹੋਏ 1 ਦਸੰਬਰ ਤੋਂ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫਤ ਕਰਨ ਦਾ ਐਲਾਨ ਕੀਤਾ ਸੀ। ਪਰ ਨਗਰ ਨਿਗਮ ਕਮਿਸ਼ਨਰ ਆਨੰਦਿਤਾ ਮਿੱਤਰਾ ਨੇ ਮੇਅਰ ਦੇ ਇਸ ਫੈਸਲੇ ਨੂੰ ਅਜੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ।
ਦੀਵਾਲੀ ਦੀ ਪੂਰਵ ਸੰਧਿਆ ‘ਤੇ, ਮੇਅਰ ਨੇ ਨਗਰ ਨਿਗਮ ਦੁਆਰਾ ਸੰਚਾਲਿਤ ਸ਼ਹਿਰ ਦੇ ਸਾਰੇ ਪਾਰਕਿੰਗ ਸਥਾਨਾਂ ‘ਤੇ 1 ਦਸੰਬਰ ਤੋਂ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫਤ ਕਰਨ ਦਾ ਐਲਾਨ ਕੀਤਾ ਸੀ। ਇਸ ਸਬੰਧੀ ਨਗਰ ਨਿਗਮ ਦੇ ਅਧਿਕਾਰਤ ਮੀਡੀਆ ਗਰੁੱਪ ਵੱਲੋਂ ਪ੍ਰੈਸ ਬਿਆਨ ਜਾਰੀ ਕੀਤਾ ਗਿਆ।
ਲਿਖਿਆ ਗਿਆ ਸੀ ਕਿ ਸਦਨ ਨੇ ਦੋਪਹੀਆ ਵਾਹਨਾਂ ਲਈ ਮੁਫਤ ਪਾਰਕਿੰਗ ਦੇ ਏਜੰਡੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਦਾ ਟੈਂਡਰ ਹੋਣਾ ਅਜੇ ਬਾਕੀ ਹੈ। ਅਜਿਹੇ ‘ਚ ਲੋਕਾਂ ਨੂੰ ਲਾਭ ਪਹੁੰਚਾਉਣ ‘ਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ, ਇਸ ਲਈ 1 ਦਸੰਬਰ ਤੋਂ ਦੋਪਹੀਆ ਵਾਹਨਾਂ ਨੂੰ ਪਾਰਕਿੰਗ ਫੀਸ ਭਰਨ ਤੋਂ ਛੋਟ ਦਿੱਤੀ ਜਾਵੇਗੀ।



