ਸੋਲਨ ‘ਚ 11 ਤੋਂ 18 ਜਨਵਰੀ ਤੱਕ ਮਨਾਇਆ ਜਾਵੇਗਾ ‘Road Safety Week’, ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਹੁਣ ਖ਼ੈਰ ਨਹੀਂ

ਸੋਲਨ: ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਅਤੇ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਪੁਲਿਸ ਵਿਭਾਗ ਨੇ…

Road Safety Week

ਸੋਲਨ: ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਅਤੇ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਪੁਲਿਸ ਵਿਭਾਗ ਨੇ ਕਮਰ ਕੱਸ ਲਈ ਹੈ। ਸੋਲਨ ਪੁਲਿਸ ਵੱਲੋਂ 11 ਜਨਵਰੀ ਤੋਂ 18 ਜਨਵਰੀ ਤੱਕ ਵਿਸ਼ੇਸ਼ ‘ਰੋਡ ਸੇਫਟੀ ਹਫ਼ਤਾ’ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨਿਯਮ ਤੋੜਨ ਵਾਲਿਆਂ ਤੇ ਪੁਲਿਸ ਦੀ ਤਿੱਖੀ ਨਜ਼ਰ

ਟ੍ਰੈਫਿਕ ਡੀ.ਐੱਸ.ਪੀ. (DSP) ਅਸ਼ੋਕ ਚੌਹਾਨ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਪੂਰੇ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ (Special Drive) ਚਲਾਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਟ੍ਰੈਫਿਕ ਨਿਯਮਾਂ ਨੂੰ ਨਜ਼ਰਅੰਦਾਜ਼ ਕਰਨ ਵਾਲੇ ਚਾਲਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਵੱਲੋਂ ਛੋਟੀ ਤੋਂ ਛੋਟੀ ਗਲਤੀ ‘ਤੇ ਵੀ ਨਜ਼ਰ ਰੱਖੀ ਜਾਵੇਗੀ ਤਾਂ ਜੋ ਸੜਕਾਂ ‘ਤੇ ਅਨੁਸ਼ਾਸਨ ਬਣਿਆ ਰਹੇ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

ਸਾਰੀਆਂ ਚੌਕੀਆਂ ਅਤੇ ਥਾਣਿਆਂ ਦੀ ਪੁਲਿਸ ਰਹੇਗੀ ਮੁਸਤੈਦ

ਇਸ ਮੁਹਿੰਮ ਦੀ ਖ਼ਾਸੀਅਤ ਇਹ ਹੈ ਕਿ ਇਸ ਵਿੱਚ ਸਿਰਫ਼ ਟ੍ਰੈਫਿਕ ਪੁਲਿਸ (TTR Wing) ਹੀ ਨਹੀਂ, ਸਗੋਂ ਜ਼ਿਲ੍ਹੇ ਦੇ ਸਾਰੇ ਥਾਣਿਆਂ ਅਤੇ ਪੁਲਿਸ ਚੌਕੀਆਂ ਦੇ ਮੁਲਾਜ਼ਮ ਵੀ ਸ਼ਾਮਲ ਹੋਣਗੇ। ਪੁਲਿਸ ਕਰਮਚਾਰੀ ਆਪਣੀ ਨਿਯਮਤ ਡਿਊਟੀ ਦੇ ਨਾਲ-ਨਾਲ ਸੜਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਵਾਉਣ ਲਈ ਸਰਗਰਮ ਰਹਿਣਗੇ।

ਇਨ੍ਹਾਂ ਗਲਤੀਆਂ ਤੇ ਹੋਵੇਗੀ ਸਖ਼ਤ ਕਾਰਵਾਈ

ਬਿਨਾਂ ਹੈਲਮੇਟ ਦੋਪਹੀਆ ਵਾਹਨ ਚਲਾਉਣਾ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੀਟ ਬੈਲਟ ਦੀ ਵਰਤੋਂ ਨਾ ਕਰਨ ਉੱਤੇ ਵੀ ਕਾਰਵਾਈ ਕੀਤੀ ਜਾਵੇਗੀ। ਨਿਰਧਾਰਿਤ ਰਫ਼ਤਾਰ ਤੋਂ ਤੇਜ਼ (Over-speeding) ਵਾਹਨ ਚਲਾਉਣਾ ਜ਼ਰੂਰੀ ਹੈ। ਗਲਤ ਪਾਰਕਿੰਗ ਅਤੇ ਨਸ਼ੇ ਦੀ ਹਾਲਤ ਵਿੱਚ ਡਰਾਈਵਿੰਗ ਕਰਨ ਵਾਲਿਆ ਤੇ ਵਿਸ਼ੇਸ਼ ਸਖ਼ਤੀ ਵਰਤੀ ਜਾਵੇਗੀ। ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਕਰਨ ਵਾਲੇ ਸਾਵਧਾਨ ਹੋ ਜਾਓ।

ਜਨਤਾ ਨੂੰ ਸਹਿਯੋਗ ਦੀ ਅਪੀਲ

ਡੀ.ਐੱਸ.ਪੀ. ਅਸ਼ੋਕ ਚੌਹਾਨ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਆਪਣੀ ਜ਼ਿੰਮੇਵਾਰੀ ਸਮਝਣ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਮਕਸਦ ਸਿਰਫ਼ ਚਲਾਨ ਕੱਟਣਾ ਨਹੀਂ ਹੈ, ਸਗੋਂ ਲੋਕਾਂ ਨੂੰ ਸੁਰੱਖਿਅਤ ਸਫ਼ਰ ਪ੍ਰਤੀ ਜਾਗਰੂਕ ਕਰਨਾ ਹੈ। ਜੇਕਰ ਲੋਕ ਨਿਯਮਾਂ ਦੀ ਪਾਲਣਾ ਕਰਨਗੇ, ਤਾਂ ਸੜਕੀ ਹਾਦਸਿਆਂ ਵਿੱਚ ਆਪਣੇ-ਆਪ ਕਮੀ ਆਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ :  https://livingindianews.co.in/ambala-cylinder-blast-vehicle-full-of-cylinders-set-on-fire-accused-makes-video-himself/

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ

 

Leave a Reply

Your email address will not be published. Required fields are marked *