ਕੇਜਰੀਵਾਲ ਤੇ CM ਮਾਨ ਦੀ ਗੁਰਦਾਸਪੁਰ ‘ਚ ਰੈਲੀ ਅੱਜ, ਪੁਲਿਸ ਨੇ ਟ੍ਰੈਫਿਕ ਨੂੰ ਕੀਤਾ ਡਾਇਵਰਟ

ਗੁਰਦਾਸਪੁਰ: 2 ਦਸੰਬਰ ਨੂੰ ਗੁਰਦਾਸਪੁਰ ਵਿਖੇ ਮੁੱਖਮੰਤਰੀ ਭਗਵੰਤ ਮਾਨ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਕੀਤੀ ਜਾਣ ਵਾਲੀ ਵਿਕਾਸ ਕ੍ਰਾਂਤੀ ਰੈਲੀ ਦੇ ਮੱਦੇਨਜ਼ਰ ਲੋਕਾਂ ਦੀ…

ਗੁਰਦਾਸਪੁਰ: 2 ਦਸੰਬਰ ਨੂੰ ਗੁਰਦਾਸਪੁਰ ਵਿਖੇ ਮੁੱਖਮੰਤਰੀ ਭਗਵੰਤ ਮਾਨ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਕੀਤੀ ਜਾਣ ਵਾਲੀ ਵਿਕਾਸ ਕ੍ਰਾਂਤੀ ਰੈਲੀ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੁਲਿਸ ਵਿਭਾਗ ਵੱਲੋਂ ਟਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ।

ਐੱਸਐੱਸਪੀ ਹਰੀਸ਼ ਦਾਯਮਾ ਨੇ ਦਿੱਤੀ ਜਾਣਕਾਰੀ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਪਠਾਨਕੋਟ ਤੱਕ ਜਾਣ ਵਾਲੀ ਟਰੈਫਿਕ ਨੂੰ ਬਟਾਲਾ ਸ਼ਹਿਰ ਦੇ ਅੰਮ੍ਰਿਤਸਰ ਬਾਈਪਾਸ ਨਜਦੀਕ ਸੈਦ ਮੁਬਾਰਕ ਪਿੰਡ ਤੋਂ ਸ੍ਰੀ ਹਰਗੋਬਿੰਦਪੁਰ, ਮੁਕੇਰੀਆਂ ਅਤੇ ਟਾਂਡੇ ਵੱਲ ਨੂੰ ਡਾਈਵਰਟ ਕੀਤਾ ਗਿਆ ਹੈ।

ਟ੍ਰੈਫਿਕ ਦਾ ਬਦਲਿਆ ਰੂਟ 

ਅੰਮ੍ਰਿਤਸਰ ਤੋਂ ਪਠਾਨਕੋਟ ਨੂੰ ਜਾਣ ਵਾਲੇ ਹਲਕੇ ਵਾਹਨਾਂ ਨੂੰ ਖੁੰਡਾ ਬਾਈਪਾਸ ਤੋਂ ਸਠਿਆਲੀ ਪੁੱਲ ਵਾਇਆ ਮੁਕੇਰੀਆਂ ਰਾਹੀਂ ਪਠਾਨਕੋਟ ਵੱਲ ਨੂੰ ਡਾਈਵਰਟ ਕੀਤਾ ਗਿਆ ਹੈ। ਅੰਮ੍ਰਿਤਸਰ ਤੋਂ ਗੁਰਦਾਸਪੁਰ ਤੱਕ ਜਾਣ ਵਾਲੇ ਹਲਕੇ ਵਾਹਨਾਂ ਨੂੰ ਬੱਬਰੀ ਬਾਈਪਾਸ ਤੋਂ ਨਬੀਪੁਰ ਤੋਂ ਬਹਿਰਾਮਪੁਰ ਵਾਇਆ ਦੀਨਾਨਗਰ ਡਾਈਵਰਟ ਕੀਤਾ ਗਿਆ ਹੈ।

Leave a Reply

Your email address will not be published. Required fields are marked *