Punjab Weather : ਸੂਬੇ ‘ਚ ਮੀਂਹ ਤੋਂ ਬਾਅਦ ਠੰਢ ਨੇ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੀ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 24.1 ਅਤੇ ਘੱਟੋ-ਘੱਟ ਤਾਪਮਾਨ 10.1 ਡਿਗਰੀ ਸੈਲਸੀਅਸ ਦਰਜ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ‘ਚ ਕੁਝ ਇਲਾਕਿਆਂ ‘ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
46 ਸਾਲਾਂ ‘ਚ ਪਹਿਲੀ ਵਾਰ ਦਰਜ ਕੀਤਾ ਗਿਆ ਹੈ ਇੰਨਾ ਤਾਪਮਾਨ
46 ਸਾਲਾਂ ‘ਚ ਪਹਿਲੀ ਵਾਰ 30 ਨਵੰਬਰ ਨੂੰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 18.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਮੁਤਾਬਕ ਵੱਧ ਤੋਂ ਵੱਧ ਤਾਪਮਾਨ 8.6 ਡਿਗਰੀ ਡਿੱਗ ਕੇ 18.0 ਡਿਗਰੀ ਤਕ ਪਹੁੰਚ ਗਿਆ। ਇਸ ਤੋਂ ਪਹਿਲਾਂ 1977 ਵਿੱਚ 30 ਨਵੰਬਰ ਨੂੰ ਦਿਨ ਦਾ ਤਾਪਮਾਨ 16.6 ਡਿਗਰੀ ਸੀ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜ਼ਿਲ੍ਹੇ ਵਿੱਚ 24 ਘੰਟਿਆਂ ਵਿੱਚ 12.6 ਮਿਲੀਮੀਟਰ ਬਾਰਿਸ਼ ਹੋਈ ਹੈ।
ਬਿਮਾਰੀਆਂ ਤੋਂ ਮਿਲੇਗੀ ਰਾਹਤ
ਡਾਕਟਰਾਂ ਦਾ ਕਹਿਣਾ ਹੈ ਕਿ ਮੀਂਹ ਪੈਣ ਤੋਂ ਬਾਅਦ ਖਾਂਸੀ ਅਤੇ ਹੋਰ ਕਈ ਬਿਮਾਰੀਆਂ ਤੋਂ ਰਾਹਤ ਮਿਲੇਗੀ। ਡਾਕਟਰਾਂ ਦਾ ਕਹਿਣਾ ਹੈ ਕਿ ਸਾਹ ਨਾਲ ਸੰਬੰਧਿਤ ਬਿਮਾਰੀਆਂ ਵਿੱਚ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ।

