ਅਕਾਲ ਤਖ਼ਤ ਸਾਹਿਬ ’ਤੇ ਮੁੱਖ ਮੰਤਰੀ ਭਗਵੰਤ ਮਾਨ 12 ਵਜੇ ਦੇ ਕਰੀਬ ਹੋਣਗੇ ਪੇਸ਼

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਣ ਲਈ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਹਾਲਾਂਕਿ ਪੇਸ਼ੀ…

Bhagwant Singh Mann

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਣ ਲਈ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਹਾਲਾਂਕਿ ਪੇਸ਼ੀ ਦੇ ਸਮੇਂ ਨੂੰ ਲੈ ਕੇ ਪਿਛਲੇ ਕੁੱਝ ਘੰਟਿਆਂ ਤੋਂ ਸਥਿਤੀ ਕਾਫੀ ਦਿਲਚਸਪ ਬਣੀ ਹੋਈ ਹੈ। ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਿਰਦੇਸ਼ਾਂ ‘ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵਿਸ਼ੇਸ਼ ਸਟਾਫ਼ ਵੀ ਤਾਇਨਾਤ ਕੀਤਾ ਗਿਆ ਹੈ।

 ਗੁਰੂ ਘਰ ਨੂੰ ਦਿੱਤੀ ਪਹਿਲ

ਮੁੱਖ ਮੰਤਰੀ ਨੇ ਜਥੇਦਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਦਫ਼ਤਰ ਨੂੰ ਵੀ ਆਪਣੇ ਰੁਝੇਵਿਆਂ ਬਾਰੇ ਸੂਚਿਤ ਕਰ ਦਿੱਤਾ ਹੈ ਅਤੇ ਅੱਜ ਦੇ ਦਿਨ ਉਨ੍ਹਾਂ ਦਾ ਕੋਈ ਹੋਰ ਸਿਆਸੀ ਜਾਂ ਸਰਕਾਰੀ ਪ੍ਰੋਗਰਾਮ ਨਹੀਂ ਹੈ। ਮਾਨ ਨੇ ਟਵੀਟ ਰਾਹੀਂ ਸਪੱਸ਼ਟ ਕੀਤਾ ਕਿ “ਮੇਰਾ 15 ਜਨਵਰੀ ਦਾ ਦਿਨ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਸਮਾਂ ਬਦਲਣ ਸਬੰਧੀ ਮੇਰੇ ਦਫ਼ਤਰ ਵੱਲੋਂ ਕੋਈ ਬੇਨਤੀ ਨਹੀਂ ਕੀਤੀ ਗਈ ਸੀ, ਇਸ ਲਈ ਮੈਂ ਸਵੇਰੇ 10 ਵਜੇ ਹੀ ਨਿਮਰਤਾ ਸਹਿਤ ਹਾਜ਼ਰ ਹੋਵਾਂਗਾ।”

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ :  https://livingindianews.co.in/president-droupadi-murmus-two-day-visit-to-punjab-and-rajasthan-from-today-in-amritsar-and-jalandhar-will-attend-convocation-events/

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ

Leave a Reply

Your email address will not be published. Required fields are marked *