Ajnala Firing : ਐਡਵੋਕੇਟ ਦੀ ਗੱਡੀ ‘ਤੇ ਸ਼ਰੇਆਮ ਫਾਇਰਿੰਗ, ਥਾਣੇ ‘ਚ ਵੜ ਕੇ ਬਚਾਈ ਜਾਨ

ਅਜਨਾਲਾ: ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਅਜਨਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ…

Ajnala Firing

ਅਜਨਾਲਾ: ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਅਜਨਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਐਡਵੋਕੇਟ ਦੀ ਗੱਡੀ ਨੂੰ ਨਿਸ਼ਾਨਾ ਬਣਾ ਕੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਇਸ ਹਮਲੇ ਵਿੱਚ ਐਡਵੋਕੇਟ ਸੁਨੀਲ ਪਾਲ ਅਤੇ ਉਨ੍ਹਾਂ ਦੇ ਸਾਥੀ ਵਾਲ-ਵਾਲ ਬਚ ਗਏ।

ਅੰਮ੍ਰਿਤਸਰ ਤੋਂ ਵਾਪਸ ਪਰਤਦੇ ਸਮੇਂ ਹੋਇਆ ਹਮਲਾ

ਜਾਣਕਾਰੀ ਮੁਤਾਬਕ ਐਡਵੋਕੇਟ ਸੁਨੀਲ ਪਾਲ ਆਪਣੇ ਕੁਝ ਸਾਥੀਆਂ ਅਤੇ ਬੱਚਿਆਂ ਨਾਲ ਅੰਮ੍ਰਿਤਸਰ ਤੋਂ ਅਜਨਾਲਾ ਵਾਪਸ ਪਰਤ ਰਹੇ ਸਨ। ਜਦੋਂ ਉਹ ਅਜਨਾਲਾ ਦੇ ਰਿਲਾਇੰਸ ਪੈਟਰੋਲ ਪੰਪ ਨੇੜੇ ਪਹੁੰਚੇ, ਤਾਂ ਪਿੱਛਾ ਕਰ ਰਹੇ ਗੱਡੀ ਸਵਾਰ ਕੁਝ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਸਿੱਧੀ ਐਡਵੋਕੇਟ ਦੀ ਗੱਡੀ ਵਿੱਚ ਜਾ ਲੱਗੀ। ਹਮਲੇ ਤੋਂ ਘਬਰਾਏ ਵਕੀਲ ਨੇ ਹਿੰਮਤ ਦਿਖਾਉਂਦੇ ਹੋਏ ਗੱਡੀ ਦੀ ਰਫ਼ਤਾਰ ਵਧਾਈ ਅਤੇ ਸਿੱਧੀ ਥਾਣੇ ਅੰਦਰ ਲੈ ਗਏ, ਜਿਸ ਕਾਰਨ ਵੱਡਾ ਜਾਨੀ ਨੁਕਸਾਨ ਹੋਣੋਂ ਬਚ ਗਿਆ।

ਪਿੱਛਾ ਕਰਦੇ ਹਮਲਾਵਰ ਥਾਣੇ ਤੱਕ ਪਹੁੰਚੇ

ਐਡਵੋਕੇਟ ਸੁਨੀਲ ਪਾਲ ਨੇ ਦੱਸਿਆ ਕਿ ਹਮਲਾਵਰ ਇੰਨੇ ਬੇਖੌਫ਼ ਸਨ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵੀ ਉਹ ਪਿੱਛਾ ਕਰਦੇ ਰਹੇ। ਦੋ ਨੌਜਵਾਨ ਤਾਂ ਉਨ੍ਹਾਂ ਦੇ ਪਿੱਛੇ ਥਾਣੇ ਤੱਕ ਹੀ ਪਹੁੰਚ ਗਏ। ਮੌਕੇ ‘ਤੇ ਮੌਜੂਦ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਤੁਰੰਤ ਕਾਬੂ ਕਰ ਲਿਆ ਗਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਪੀੜਤ ਵਕੀਲ ਨੇ ਪੁਲਿਸ ਪ੍ਰਸ਼ਾਸਨ ਤੋਂ ਜਲਦ ਤੋਂ ਜਲਦ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪੁਲਿਸ ਵੱਲੋਂ ਜਾਂਚ ਤੇ ਸੀਸੀਟੀਵੀ ਫੁਟੇਜ ਦੀ ਪੜਤਾਲ

ਅਜਨਾਲਾ ‘ਚ ਦਹਿਸ਼ਤ ਐਡਵੋਕੇਟ ਦੀ ਗੱਡੀ ‘ਤੇ ਸ਼ਰੇਆਮ ਫਾਇਰਿੰਗ, ਥਾਣੇ ‘ਚ ਵੜ ਕੇ ਜਾਨ ਬਚਾਈ। ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਅਜਨਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਐਡਵੋਕੇਟ ਦੀ ਗੱਡੀ ਨੂੰ ਨਿਸ਼ਾਨਾ ਬਣਾ ਕੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਇਸ ਹਮਲੇ ਵਿੱਚ ਐਡਵੋਕੇਟ ਸੁਨੀਲ ਪਾਲ ਅਤੇ ਉਨ੍ਹਾਂ ਦੇ ਸਾਥੀ ਵਾਲ-ਵਾਲ ਬਚ ਗਏ।

ਅੰਮ੍ਰਿਤਸਰ ਤੋਂ ਵਾਪਸ ਪਰਤਦੇ ਸਮੇਂ ਹੋਇਆ ਹਮਲਾ

ਜਾਣਕਾਰੀ ਮੁਤਾਬਕ ਐਡਵੋਕੇਟ ਸੁਨੀਲ ਪਾਲ ਆਪਣੇ ਕੁਝ ਸਾਥੀਆਂ ਅਤੇ ਬੱਚਿਆਂ ਨਾਲ ਅੰਮ੍ਰਿਤਸਰ ਤੋਂ ਅਜਨਾਲਾ ਵਾਪਸ ਪਰਤ ਰਹੇ ਸਨ। ਜਦੋਂ ਉਹ ਅਜਨਾਲਾ ਦੇ ਰਿਲਾਇੰਸ ਪੈਟਰੋਲ ਪੰਪ ਨੇੜੇ ਪਹੁੰਚੇ, ਤਾਂ ਪਿੱਛਾ ਕਰ ਰਹੇ ਗੱਡੀ ਸਵਾਰ ਕੁਝ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਸਿੱਧੀ ਐਡਵੋਕੇਟ ਦੀ ਗੱਡੀ ਵਿੱਚ ਜਾ ਲੱਗੀ। ਹਮਲੇ ਤੋਂ ਘਬਰਾਏ ਵਕੀਲ ਨੇ ਹਿੰਮਤ ਦਿਖਾਉਂਦੇ ਹੋਏ ਗੱਡੀ ਦੀ ਰਫ਼ਤਾਰ ਵਧਾਈ ਅਤੇ ਸਿੱਧੀ ਥਾਣੇ ਅੰਦਰ ਲੈ ਗਏ, ਜਿਸ ਕਾਰਨ ਵੱਡਾ ਜਾਨੀ ਨੁਕਸਾਨ ਹੋਣੋਂ ਬਚ ਗਿਆ।

ਪਿੱਛਾ ਕਰਦੇ ਹਮਲਾਵਰ ਥਾਣੇ ਤੱਕ ਪਹੁੰਚੇ

ਐਡਵੋਕੇਟ ਸੁਨੀਲ ਪਾਲ ਨੇ ਦੱਸਿਆ ਕਿ ਹਮਲਾਵਰ ਇੰਨੇ ਬੇਖੌਫ਼ ਸਨ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵੀ ਉਹ ਪਿੱਛਾ ਕਰਦੇ ਰਹੇ। ਦੋ ਨੌਜਵਾਨ ਤਾਂ ਉਨ੍ਹਾਂ ਦੇ ਪਿੱਛੇ ਥਾਣੇ ਤੱਕ ਹੀ ਪਹੁੰਚ ਗਏ। ਮੌਕੇ ‘ਤੇ ਮੌਜੂਦ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਤੁਰੰਤ ਕਾਬੂ ਕਰ ਲਿਆ ਗਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਪੀੜਤ ਵਕੀਲ ਨੇ ਪੁਲਿਸ ਪ੍ਰਸ਼ਾਸਨ ਤੋਂ ਜਲਦ ਤੋਂ ਜਲਦ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪੁਲਿਸ ਵੱਲੋਂ ਜਾਂਚ ਤੇ ਸੀਸੀਟੀਵੀ ਫੁਟੇਜ ਦੀ ਪੜਤਾਲ

ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਸ ਗੱਡੀ ‘ਤੇ ਗੋਲੀ ਲੱਗੀ ਹੈ, ਉਸ ਦੀ ਫੋਰੈਂਸਿਕ ਜਾਂਚ ਕਰਵਾਈ ਜਾ ਰਹੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਇਸ ਤੋਂ ਇਲਾਵਾ, ਹਮਲਾਵਰਾਂ ਦੇ ਰੂਟ ਅਤੇ ਪਛਾਣ ਦੀ ਪੁਸ਼ਟੀ ਲਈ ਇਲਾਕੇ ਦੇ ਸੀਸੀਟੀਵੀ (CCTV) ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 

https://livingindianews.co.in/mp-amritpal-singh-again-knocks-on-the-door-of-the-high-court-seeks-permission-to-attend-the-budget-session/

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *