Punjab Police’s big action on ‘KCF Network’: ਲੁਧਿਆਣਾ ਦੇ ਦੋ ਨੌਜਵਾਨ ਗ੍ਰਿਫਤਾਰ, ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨਾਕਾਮ

ਲੁਧਿਆਣਾ: ਪੰਜਾਬ ਪੁਲਿਸ ਨੇ ਦੇਸ਼ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਖ਼ਾਲਿਸਤਾਨ ਕਮਾਂਡੋ ਫੋਰਸ (KCF) ਨਾਲ ਜੁੜੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਸਟੇਟ…

_Punjab Police's big action on 'KCF Network

ਲੁਧਿਆਣਾ: ਪੰਜਾਬ ਪੁਲਿਸ ਨੇ ਦੇਸ਼ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਖ਼ਾਲਿਸਤਾਨ ਕਮਾਂਡੋ ਫੋਰਸ (KCF) ਨਾਲ ਜੁੜੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਮੋਹਾਲੀ ਅਤੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀ ਸਾਂਝੀ ਕਾਰਵਾਈ ਦੌਰਾਨ ਲੁਧਿਆਣਾ ਦੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹੈਬੋਵਾਲ ਕਲਾਂ ਦੇ ਕਰਨਾਬੀਰ ਸਿੰਘ (34) ਅਤੇ ਨਿਊ ਸ਼ਿਮਲਾਪੁਰੀ ਦੇ ਅਵਤਾਰ ਸਿੰਘ (25) ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਇੱਕ 9 MM ਪਿਸਤੌਲ ਅਤੇ 5 ਜਿਊਂਦੇ ਕਾਰਤੂਸ ਬਰਾਮਦ ਕੀਤੇ ਹਨ।

ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਚ ਸਨ ਮੁਲਜ਼ਮ 

ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਮੁਲਜ਼ਮ ਜਰਮਨੀ ਅਤੇ ਯੂਕੇ ਵਿੱਚ ਬੈਠੇ KCF ਦੇ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ। ਪੁਲਿਸ ਮੁਤਾਬਕ ਇਨ੍ਹਾਂ ਦੇ ਸਬੰਧ ਪਾਕਿਸਤਾਨ ਸਥਿਤ ਅੱਤਵਾਦੀ ਰਿੰਦਾ ਅਤੇ ਯੂਕੇ ਵਿੱਚ ਲੁਕੇ ਅੱਤਵਾਦੀ ਕੁਲਵੰਤ ਸਿੰਘ ਉਰਫ਼ ਕਾਂਤਾ (ਮਾਨ ਸਿੰਘ) ਨਾਲ ਵੀ ਜੁੜੇ ਹੋਏ ਸਨ। ਹੈਰਾਨੀਜਨਕ ਖੁਲਾਸਾ ਹੋਇਆ ਹੈ ਕਿ ਇਹ ਨੌਜਵਾਨ ਲੁਧਿਆਣਾ ਵਿੱਚ ਅਹਿਮ ਸਰਕਾਰੀ ਇਮਾਰਤਾਂ ਅਤੇ ਪ੍ਰਮੁੱਖ ਸੰਸਥਾਵਾਂ ਦੀ ਰੇਕੀ ਕਰ ਚੁੱਕੇ ਸਨ ਅਤੇ ਕਿਸੇ ਵੱਡੀ ‘ਟਾਰਗੇਟ ਕਿਲਿੰਗ’ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।

ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ

ਪੁਲਿਸ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਪਾਕਿਸਤਾਨ ਅਤੇ ਯੂਕੇ ਵਿੱਚ ਬੈਠਾ ਮਾਸਟਰਮਾਈਂਡ ਕੁਲਦੀਪ ਸਿੰਘ ਇੰਸਟਾਗ੍ਰਾਮ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਭਰਤੀ ਕਰ ਰਿਹਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪਿਛਲੇ 5 ਮਹੀਨਿਆਂ ਤੋਂ ਕੱਟੜਪੰਥੀ ਵਿਚਾਰਧਾਰਾ ਰਾਹੀਂ ਭੜਕਾਇਆ ਜਾ ਰਿਹਾ ਸੀ। ਜਰਮਨੀ ਸਥਿਤ ਹੈਂਡਲਰਾਂ ਨੇ ਕਈ ਵਟਸਐਪ ਗਰੁੱਪ ਬਣਾਏ ਹੋਏ ਹਨ, ਜਿਨ੍ਹਾਂ ਵਿੱਚ ਸੈਂਕੜੇ ਨੌਜਵਾਨ ਜੁੜੇ ਹੋਏ ਹਨ। ਪੁਲਿਸ ਹੁਣ ਇਨ੍ਹਾਂ ਸਾਰੇ ਗਰੁੱਪਾਂ ਨੂੰ ਟਰੈਕ ਕਰ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਤਬਾਹ ਕੀਤਾ ਜਾ ਸਕੇ।

ਪੈਸੇ ਦਾ ਲਾਲਚ ਅਤੇ ਅੱਗੇ ਦੀ ਕਾਰਵਾਈ

ਹਾਲਾਂਕਿ ਹਾਲੇ ਤੱਕ ਮੁਲਜ਼ਮਾਂ ਨੂੰ ਕੋਈ ਵੱਡੀ ਫੰਡਿੰਗ ਮਿਲਣ ਦੇ ਸਬੂਤ ਨਹੀਂ ਮਿਲੇ, ਪਰ ਪੁਲਿਸ ਦਾ ਮੰਨਣਾ ਹੈ ਕਿ ਇਨ੍ਹਾਂ ਨੂੰ ਪੈਸੇ ਦਾ ਲਾਲਚ ਜ਼ਰੂਰ ਦਿੱਤਾ ਗਿਆ ਸੀ। ਇਸੇ ਮਾਮਲੇ ਦੀ ਕੜੀ ਜੋੜਦਿਆਂ ਪੁਲਿਸ ਨੇ ਹਰਿਆਣਾ ਤੋਂ ਵੀ ਇੱਕ ਹੋਰ ਮੁਲਜ਼ਮ ਨੂੰ ਕਾਬੂ ਕੀਤਾ ਹੈ। SSOC ਐਸ.ਏ.ਐਸ ਨਗਰ ਵਿੱਚ ਮੁਲਜ਼ਮਾਂ ਖ਼ਿਲਾਫ਼ ਬੀ.ਐਨ.ਐਸ (BNS) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : ‘Operation Prahar’ of Amritsar Police: 3 ਦਿਨਾਂ ‘ਚ 324 ਮੁਲਜ਼ਮ ਕਾਬੂ, ਹਥਿਆਰਾਂ ਤੇ ਨਸ਼ਿਆਂ ਦਾ ਵੱਡਾ ਜ਼ਖੀਰਾ ਬਰਾਮਦ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ। 

Leave a Reply

Your email address will not be published. Required fields are marked *