ਵਿਧਾਇਕ ਧਾਲੀਵਾਲ ਵੱਲੋਂ ਕਰੋੜਾਂ ਦੇ ਬਾਈਪਾਸ ਅਤੇ ਹਾਈ-ਟੈਕ CCTV ਪ੍ਰੋਜੈਕਟ ਦਾ ਕੀਤਾ ਉਦਘਾਟਨ

ਅਜਨਾਲਾ: ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸ਼ਹਿਰ ਵਾਸੀਆਂ ਨੂੰ ਵਿਕਾਸ ਕਾਰਜਾਂ ਦਾ ਵੱਡਾ ਤੋਹਫ਼ਾ ਦਿੱਤਾ ਗਿਆ। ਉਨ੍ਹਾਂ ਨੇ ਅਜਨਾਲਾ ਸ਼ਹਿਰ ਵਿੱਚ…

ਅਜਨਾਲਾ: ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸ਼ਹਿਰ ਵਾਸੀਆਂ ਨੂੰ ਵਿਕਾਸ ਕਾਰਜਾਂ ਦਾ ਵੱਡਾ ਤੋਹਫ਼ਾ ਦਿੱਤਾ ਗਿਆ। ਉਨ੍ਹਾਂ ਨੇ ਅਜਨਾਲਾ ਸ਼ਹਿਰ ਵਿੱਚ ਨਵੇਂ ਬਣੇ ਬਾਈਪਾਸ, ਅੰਦਰੂਨੀ ਗਲੀਆਂ ਅਤੇ ਸ਼ਹਿਰ ਦੀ ਸੁਰੱਖਿਆ ਲਈ ਲਗਾਏ ਜਾ ਰਹੇ ਸੀਸੀਟੀਵੀ (CCTV) ਕੈਮਰਿਆਂ ਦੇ ਪ੍ਰੋਜੈਕਟ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

122 ਥਾਵਾਂ ਤੇ ਲੱਗਣਗੇ ਤੀਜੀ ਅੱਖ ਦੇ ਪਹਿਰੇ

ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਪੂਰੇ ਅਜਨਾਲਾ ਸ਼ਹਿਰ ਵਿੱਚ 122 ਪ੍ਰਮੁੱਖ ਥਾਵਾਂ ‘ਤੇ ਅਧੁਨਿਕ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਇਨ੍ਹਾਂ ਕੈਮਰਿਆਂ ਦਾ ਮੁੱਖ ਕੰਟਰੋਲ ਰੂਮ ਅਜਨਾਲਾ ਥਾਣੇ ਵਿੱਚ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸ਼ਹਿਰ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ। ਪੁਲਿਸ ਹੁਣ ਥਾਣੇ ਵਿੱਚ ਬੈਠ ਕੇ ਹੀ ਸ਼ਹਿਰ ਦੀ ਹਰ ਹਰਕਤ ‘ਤੇ ਨਜ਼ਰ ਰੱਖ ਸਕੇਗੀ।

6 ਕਰੋੜ 68 ਲੱਖ ਦੀ ਲਾਗਤ ਨਾਲ ਬਣਿਆ ਬਾਈਪਾਸ ਟ੍ਰੈਫਿਕ ਤੋਂ ਦਿਵਾਏਗਾ ਨਿਜਾਤ

ਸ਼ਹਿਰ ਅੰਦਰ ਲੱਗਣ ਵਾਲੇ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਹੱਲ ਕਰਨ ਲਈ ਵਿਧਾਇਕ ਧਾਲੀਵਾਲ ਨੇ 6 ਕਰੋੜ 68 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਬਾਈਪਾਸ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਬਾਈਪਾਸ ਦੇ ਚਾਲੂ ਹੋਣ ਨਾਲ ਭਾਰੀ ਵਾਹਨ ਸ਼ਹਿਰ ਦੇ ਬਾਹਰੋਂ ਲੰਘ ਸਕਣਗੇ, ਜਿਸ ਨਾਲ ਸ਼ਹਿਰ ਦੀ ਟ੍ਰੈਫਿਕ ‘ਡਿਵਾਈਡ’ ਹੋਵੇਗੀ ਅਤੇ ਆਮ ਲੋਕਾਂ ਨੂੰ ਜਾਮ ਤੋਂ ਵੱਡੀ ਰਾਹਤ ਮਿਲੇਗੀ।

ਜੋ ਵਾਅਦਾ ਕੀਤਾ, ਉਹ ਪੂਰਾ ਕੀਤਾ”: ਕੁਲਦੀਪ ਸਿੰਘ ਧਾਲੀਵਾਲ

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਦੀਆਂ ਗਲੀਆਂ ਨੂੰ ਨਵਾਂ ਰੂਪ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਵੱਡੇ ਪ੍ਰੋਜੈਕਟ ਇਲਾਕੇ ਵਿੱਚ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ :
ਪਟਿਆਲਾ ‘ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ: ਹੁਣ 10 ਲੱਖ ਤੱਕ ਮਿਲੇਗਾ ਮੁਫ਼ਤ ਇਲਾਜ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *