ਮਾਨਸਾ: ਜ਼ਿਲ੍ਹੇ ਦੇ ਪਿੰਡ ਖਿੱਲਣ ਵਿੱਚ ਮਾਮੂਲੀ ਤਕਰਾਰ ਕਾਰਨ ਹੋਏ ਸਾਬਕਾ ਮਹਿਲਾ ਸਰਪੰਚ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮਾਂ (ਪਿਓ-ਪੁੱਤ) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ 24 ਜਨਵਰੀ ਨੂੰ ਹੋਈ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।
ਜ਼ਮੀਨ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰਾ ਮਾਮਲਾ ਜ਼ਮੀਨ ਵਿੱਚ ਮਲਬਾ ਸੁੱਟਣ ਨੂੰ ਲੈ ਕੇ ਸ਼ੁਰੂ ਹੋਇਆ ਸੀ। ਮਾਨਸਾ ਦੇ ਐਸ.ਪੀ.ਐਚ. ਪ੍ਰਦੀਪ ਸੰਧੂ ਨੇ ਦੱਸਿਆ ਕਿ 24 ਜਨਵਰੀ ਨੂੰ ਇਸੇ ਮਾਮੂਲੀ ਗੱਲ ਤੋਂ ਹੋਏ ਝਗੜੇ ਦੌਰਾਨ ਸਾਬਕਾ ਮਹਿਲਾ ਸਰਪੰਚ ਮਹਿੰਦਰਜੀਤ ਕੌਰ ਦਾ ਉਨ੍ਹਾਂ ਦੇ ਆਪਣੇ ਹੀ ਰਿਸ਼ਤੇਦਾਰਾਂ ਵੱਲੋਂ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਹਮਲੇ ਦੌਰਾਨ ਮਹਿਲਾ ਸਰਪੰਚ ਦੇ ਪਤੀ ਮਨਪ੍ਰੀਤ ਸਿੰਘ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ, ਜਦੋਂ ਉਹ ਆਪਣੀ ਸਕਾਰਪੀਓ ਗੱਡੀ ਵਿੱਚ ਸਵਾਰ ਸਨ, ਪਰ ਖੁਸ਼ਕਿਸਮਤੀ ਨਾਲ ਉਹ ਇਸ ਫਾਇਰਿੰਗ ਵਿੱਚ ਬਾਲ-ਬਾਲ ਬਚ ਗਏ।
ਹਥਿਆਰਾਂ ਸਮੇਤ ਦੋ ਮੁਲਜ਼ਮ ਕਾਬੂ
ਮਾਨਸਾ ਸਦਰ ਪੁਲਿਸ ਨੇ ਤਤਪਰਤਾ ਦਿਖਾਉਂਦੇ ਹੋਏ ਇਸ ਕਤਲ ਕਾਂਡ ਵਿੱਚ ਸ਼ਾਮਲ ਮੁਲਜ਼ਮ ਭਗਵੰਤ ਸਿੰਘ (ਜੇਠ) ਤੇ ਉਸ ਦੇ ਪੁੱਤਰ ਅਮਰਿੰਦਰ ਸਿੰਘ (ਭਤੀਜਾ) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵਾਰਦਾਤ ਦੌਰਾਨ ਇਸਤੇਮਾਲ ਕੀਤੇ ਗਏ ਹਥਿਆਰ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਇੱਕ 32 ਬੋਰ ਦਾ ਪਿਸਟਲ, ਇੱਕ 12 ਬੋਰ ਦੀ ਬੰਦੂਕ ਸ਼ਾਮਲ ਹੈ।
ਤੀਜੇ ਮੁਲਜ਼ਮ ਦੀ ਭਾਲ ਜਾਰੀ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਨਾਮਜ਼ਦ ਇੱਕ ਹੋਰ ਮੁਲਜ਼ਮ ਗੁਰਪਾਲ ਸਿੰਘ ਅਜੇ ਵੀ ਫ਼ਰਾਰ ਹੈ। ਪੁਲਿਸ ਵੱਲੋਂ ਉਸ ਦੇ ਸੰਭਾਵੀ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਤੀਜੇ ਦੋਸ਼ੀ ਨੂੰ ਵੀ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਬਠਿੰਡਾ ਪੁਲਿਸ ਨੇ ਦਬੋਚਿਆ ‘ਨਕਲੀ ਮੇਅਰ’: ਅਫ਼ਸਰਾਂ ਤੇ ਫ਼ਿਲਮੀ ਸਿਤਾਰਿਆਂ ਦੀ ਆਵਾਜ਼ ਕੱਢ ਕੇ ਮਾਰਦਾ ਸੀ ਠੱਗੀਆਂ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।
https://www.youtube.com/live/GSBCzxDByhE?si=QfEnUZu9NchYGKhl



