Satinder Sartaaj Patiala news: ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਸ਼ੋਅ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਪਟਿਆਲਾ ਦੇ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ‘ਚ ਚੱਲ ਰਹੇ ਸਰਤਾਜ ਦੇ ਸ਼ੋਅ ਨੂੰ ਬੰਦ ਕਰਵਾ ਦਿਤਾ।
ਸ਼ੋਅ ਬੰਦ ਹੋਣ ਤੋਂ ਬਾਅਦ ਦਰਸ਼ਕਾਂ ਨੇ ਪੁਲਿਸ ਖਿਲਾਫ ਕੀਤੀ ਨਾਅਰੇਬਾਜ਼ੀ
ਸਤਿੰਦਰ ਸਰਤਾਜ ਦਾ ਸ਼ੋਅ ਬੰਦ ਹੋਣ ਤੋਂ ਬਾਅਦ ਪੁਲਿਸ ਦੇ ਖਿਲਾਫ ਦਰਸ਼ਕਾਂ ਨੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਦਰਸ਼ਕਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਸ਼ੋਅ ਬੰਦ ਕਰਵਾ ਦਿੱਤਾ ਜੋ ਕਿ ਗਲਤ ਹੈ।
ਪੁਲਿਸ ਦਾ ਦਾਅਵਾ
ਉਧਰ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸ਼ੋਅ ਦਾ ਸਮਾਂ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸੀ ਪਰ ਸ਼ੋਅ ਸਾਢੇ 10 ਵਜੇ ਤੱਕ ਚੱਲ ਰਿਹਾ ਸੀ ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਸ਼ੋਅ ਬੰਦ ਕਰਨ ਵਾਸਤੇ ਕਿਹਾ। ਉਨ੍ਹਾਂ ਦਾ ਕਹਿਣਾ ਹੈ ਕਿ 10 ਵਜੇ ਤੋਂ ਬਾਅਦ ਸ਼ੋਅ ਬੰਦ ਹੋਣਾ ਚਾਹੀਦਾ ਸੀ।
ਸ਼ੋਅ ਬੰਦ ਹੋਣ ਦੀ ਵੀਡੀਓ ਖੂਬ ਵਾਇਰਲ
ਪੁਲਿਸ ਵੱਲੋਂ ਸ਼ੋਅ ਬੰਦ ਕਰਵਾਉਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਸ਼ੋਅ ਬੰਦ ਕਰਵਾਉਣ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦਰਸ਼ਕਾਂ ਨੇ ਸ਼ੋਅ ਬੰਦ ਹੋਣ ਦਾ ਵਿਰੋਧ ਕੀਤਾ।



