ਮੋਹਾਲੀ : ਕੇਂਦਰੀ ਬਜਟ ਪੇਸ਼ ਕੀਤੇ ਜਾਣ ਤੋਂ ਠੀਕ ਪਹਿਲਾਂ ਅੱਜ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਕੈਬਨਿਟ ਦੀ ਅਹਿਮ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਜਾਣ ਵਾਲੇ ਵਿੱਤੀ ਸਾਲ 2026-27 ਦੇ ਬਜਟ ਨੂੰ ਰਸਮੀ ਤੌਰ ‘ਤੇ ਮਨਜ਼ੂਰੀ ਦਿੱਤੀ ਜਾਵੇਗੀ।
ਬਜਟ ਤੋਂ ਪਹਿਲਾਂ ਸੰਸਦ ਪਹੁੰਚੇ ਪੀ.ਐਮ. ਮੋਦੀ
ਬਜਟ ਦੀਆਂ ਤਿਆਰੀਆਂ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਸੰਸਦ ਭਵਨ ਪਹੁੰਚੇ। ਉਨ੍ਹਾਂ ਦੀ ਮੌਜੂਦਗੀ ਵਿੱਚ ਹੋ ਰਹੀ ਇਸ ਕੈਬਨਿਟ ਮੀਟਿੰਗ ਨੂੰ ਬੇਹੱਦ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਤੋਂ ਬਾਅਦ ਹੀ ਬਜਟ ਦੀਆਂ ਕਾਪੀਆਂ ਸੰਸਦ ਵਿੱਚ ਲਿਆਂਦੀਆਂ ਜਾਣਗੀਆਂ।
ਰਸਮੀ ਮਨਜ਼ੂਰੀ ਤੋਂ ਬਾਅਦ ਪੇਸ਼ ਹੋਵੇਗਾ ਬਜਟ
ਦੱਸ ਦੇਈਏ ਕਿ ਸੰਵਿਧਾਨਕ ਪ੍ਰਕਿਰਿਆ ਦੇ ਤਹਿਤ, ਵਿੱਤ ਮੰਤਰੀ ਵੱਲੋਂ ਬਜਟ ਪੇਸ਼ ਕਰਨ ਤੋਂ ਪਹਿਲਾਂ ਕੈਬਨਿਟ ਦੀ ਮਨਜ਼ੂਰੀ ਲੈਣੀ ਲਾਜ਼ਮੀ ਹੁੰਦੀ ਹੈ। ਕੈਬਨਿਟ ਦੀ ਮੋਹਰ ਲੱਗਣ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਲੋਕ ਸਭਾ ਵਿੱਚ ਆਪਣਾ ਬਜਟ ਭਾਸ਼ਣ ਸ਼ੁਰੂ ਕਰਨਗੇ। ਇਸ ਵਾਰ ਦੇ ਬਜਟ ਤੋਂ ਦੇਸ਼ ਵਾਸੀਆਂ ਨੂੰ ਟੈਕਸ ਛੋਟ ਅਤੇ ਵਿਕਾਸ ਯੋਜਨਾਵਾਂ ਨੂੰ ਲੈ ਕੇ ਵੱਡੀਆਂ ਉਮੀਦਾਂ ਹਨ।



