ਅੱਜ ਦੀ ਵੱਡੀ ਵਾਰਦਾਤ, “ਅਕਾਲੀ ਆਗੂ” ਨੂੰ ਉਤਾਰਿਆ ਮੋਤ ਦੇ ਘਾਟ
ਅਮ੍ਰਿਤਸਰ ‘ਚ ਪਠਾਨਕੋਟ ਨੈਸ਼ਨਲ ਹਾਈਵੇ ਤੇ ਅਕਾਲੀ ਆਗੂ ਅਜੀਤਪਾਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮ੍ਰਿਤਕ ਅਕਾਲੀ ਆਗੂ ਬਟਾਲਾ ਦੇ ਨੇੜਲੇ ਪਿੰਡ ਸ਼ੇਖਪੁਰਾ ਖ਼ੁਰਦ ਦੇ ਰਹਿਣ ਵਾਲੇ ਸਨ।
ਅਕਾਲੀ ਆਗੂ ਅਜੀਤਪਾਲ ਸਿੰਘ ਜੋ ਕਿ ਆਪਣੇ ਦੋਸਤ ਅਮ੍ਰਿਤਪਾਲ ਨਾਲ ਗੱਡੀ ਵਿਚ ਸਵਾਰ ਹੋ ਕੇ ਅਮ੍ਰਿਤਸਰ ਨੂੰ ਜਾ ਰਹੇ ਸਨ ਤਾਂ ਰਸਤੇ ਵਿਚ ਕਿਸੇ ਕਾਰਨ ਕਰਕੇ ਉਨ੍ਹਾਂ ਨੇ ਗੱਡੀ ਰੋਕ ਲਈ। ਜਿਸ ਦੌਰਾਨ ਪਿਛੋਂ ਆਏ ਵਾਹਨ ਦੇ ਚਲਦਿਆਂ ਉਨ੍ਹਾਂ ਤੇ ਫਾਇਰਿੰਗ ਕਰ ਦਿੱਤੀ ਗਈ। ਫਾਇਰਿੰਗ ਦੌਰਾਨ ਅਜੀਤਪਾਲ ਨੂੰ ਗੋਲੀ ਵੱਜ ਗਈ ਤੇ ਉਹ ਜ਼ਖਮੀ ਹੋ ਗਏ। ਜ਼ਖਮੀ ਹਾਲਤ ਵਿਚ ਅਜੀਤਪਾਲ ਨੂੰ ਉਨ੍ਹਾਂ ਦੇ ਦੋਸਤ ਵੱਲੋਂ ਅਮ੍ਰਿਤਸਰ ਦੇ ਨਿਜੀ ਹਸਪਤਾਲ ਵਿਚ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਅਜੀਤਪਾਲ ਸਿੰਘ ਬੀਤੇ ਦਿਨ ਹੀ ਅਮ੍ਰਿਤਸਰ ਤੋਂ ਆਪਣੇ ਪਿੰਡ ਬਟਾਲਾ ਪਹੁੰਚੇ ਸਨ। ਪਿੰਡ ਪਹੁੰਚਦਿਆਂ ਹੀ ਉਨ੍ਹਾਂ ਨੂੰ ਫੋਨ ਆਇਆ ਜਿਸ ਨਾਲ ਉਹ ਵਾਪਸ ਆਪਣੇ ਦੋਸਤ ਨਾਲ ਅਮ੍ਰਿਤਸਰ ਵੱਲ ਨੂੰ ਤੁਰ ਪਏ। ਜਿਸ ਦੌਰਾਨ ਉਨ੍ਹਾਂ ਨੂੰ ਵੱਡੀ ਵਾਰਦਾਤ ਦਾ ਸਾਹਮਣਾ ਕਰਨਾ ਪੈ ਗਿਆ । ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੀ ਕਾਰਵਾਈ ਜਲਦ ਤੋਂ ਜਲਦ ਸ਼ੁਰੂ ਕਰ ਦਿੱਤੀ ਜਾਵੇਗੀ।



