ਇਸਲਾਮਾਬਾਦ : ਪਾਕਿਸਤਾਨ ਦੇ ਕਰਾਚੀ (Karachi) ਦੇ ਸ਼ੇਰਸ਼ਾਹ ਪਰਾਚਾ ਚੌਕ ਇਲਾਕੇ ‘ਚ ਹੋਏ ਧਮਾਕੇ ‘ਚ ਕਈ ਲੋਕਾਂ ਦੀ ਮੌਤ ਹੋ ਗਈ। ਅੱਜ ਯਾਨੀ ਸ਼ਨੀਵਾਰ ਦੁਪਹਿਰ ਨੂੰ ਇਲਾਕੇ ਦੀ ਇਕ ਇਮਾਰਤ ‘ਚ ਧਮਾਕੇ ‘ਚ 12 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਦਕਿ ਕਈ ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇਕ ਨਿੱਜੀ ਬੈਂਕ ਦੇ ਨੇੜੇ ਸਾਈਟ ਏਰੀਆ ‘ਚ ਹੋਇਆ, ਜਿਸ ਕਾਰਨ ਇਲਾਕੇ ‘ਚ ਸਥਿਤ ਹੋਰ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਪੁਲਿਸ ਅਤੇ ਬਚਾਅ ਅਧਿਕਾਰੀ ਧਮਾਕੇ ਵਾਲੀ ਥਾਂ ‘ਤੇ ਪਹੁੰਚ ਗਏ ਹਨ।
Also Read : ਦੱਖਣੀ ਅਫਰੀਕਾ ਖਿਲਾਫ ਟੈਸਟ ਸੀਰੀਜ਼ ਲਈ ਉਪ-ਕਪਤਾਨ ਬਣੇ KL Rahul
ਬਚਾਅ ਅਧਿਕਾਰੀ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾ ਰਹੇ ਹਨ। ਜ਼ਖ਼ਮੀਆਂ ਵਿੱਚੋਂ ਚਾਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਰਿਪੋਰਟ ਮੁਤਾਬਕ ਇਸ ਧਮਾਕੇ ‘ਚ 12 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਪੁਲਿਸ ਮੁਤਾਬਕ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਬੰਬ ਨਿਰੋਧਕ ਯੂਨਿਟ (BDU) ਧਮਾਕੇ ਵਾਲੀ ਥਾਂ ‘ਤੇ ਪਹੁੰਚ ਗਿਆ ਹੈ। ਪੁਲਿਸ ਅਤੇ ਰੇਂਜਰ ਅਧਿਕਾਰੀਆਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ।



