ਆਸਟਰੇਲੀਆ ਜਾਣ ਤੋਂ ਇਕ ਦਿਨ ਪਹਿਲਾਂ ਭਿਆਨਕ ਹਾਦਸਾ, ਗ਼ਲਤ ਦਿਸ਼ਾ ਤੋਂ ਆਈ ਕਾਰ ਲੈ ਗਈ ਦਰੜਦੀ, ਨੌਜਵਾਨ ਦੀ ਮੌਤ

ਗੁਰਦਾਸਪੁਰ-ਅਣਪਛਾਤੇ ਕਾਰ ਚਾਲਕ ਨੇ ਮੋਟਰਸਾਈਕਲ ਚਾਲਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਸਟੇਸ਼ਨ ਕਾਹਨੂੰਵਾਨ ਦੀ ਪੁਲਿਸ ਨੇ…

ਗੁਰਦਾਸਪੁਰ-ਅਣਪਛਾਤੇ ਕਾਰ ਚਾਲਕ ਨੇ ਮੋਟਰਸਾਈਕਲ ਚਾਲਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਸਟੇਸ਼ਨ ਕਾਹਨੂੰਵਾਨ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸਣਯੋਗ ਹੈ ਕਿ ਮ੍ਰਿਤਕ ਨੇ 24 ਮਈ ਨੂੰ ਵਿਦੇਸ਼ ਆਸਟ੍ਰੇਲੀਆ ਜਾਣਾ ਸੀ।
ਪੁਲਿਸ ਨੂੰ ਦਿੱਤੇ ਬਿਆਨਾਂ ’ਚ ਸਵਰਨ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਕਾਹਨੂੰਵਾਨ ਨੇ ਦੱਸਿਆ ਕਿ ਉਸ ਦਾ ਜਵਾਈ ਬਿਕਰਮ ਸਿੰਘ ਪੁੱਤਰ ਕੈਪਟਨ ਸਾਗਰ ਸਿੰਘ ਨੇ 24-ਮਈ-2024 ਨੂੰ ਵਿਦੇਸ਼ ਆਸਟ੍ਰੇਲੀਆ ਜਾਣਾ ਸੀ, ਜੋ ਮਿਤੀ 23-5-24 ਨੂੰ  ਕਰੀਬ 5 ਵਜੇ ਸ਼ਾਮ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬਾਜ਼ਾਰ ਕਾਹਨੂੰਵਾਨ ਕੁਝ ਨਿੱਜੀ ਸਾਮਾਨ ਲੈ ਕੇ ਘਰ ਵਾਪਸ ਆ ਰਿਹਾ ਸੀ ਤਾਂ ਪਿੰਡ ਵੜੈਚ ਮੋੜ ਸਿੰਘ ਸਰਵਿਸ ਸਟੇਸ਼ਨ ਨੇੜੇ ਸਾਹਮਣੇ ਤੋਂ ਇਕ ਚਿੱਟੇ ਰੰਗ ਦੀ ਕਾਰ ਚਾਲਕ ਨੇ ਗਲਤ ਸਾਈਡ ਤੋਂ ਲਿਆ ਕੇ ਮੋਟਰਸਾਈਕਲ ਵਿਚ ਮਾਰ ਦਿੱਤੀ। ਇਸ ਨਾਲ ਕਾਰ ਉਸ ਦੇ ਜਵਾਈ ਬਿਕਰਮ ਸਿੰਘ ਨੂੰ ਸੜਕ ਤੇ ਘੜੀਸਦੀ ਹੋਈ ਦੂਜੀ ਸਾਈਡ ਲੈ ਗਈ।
ਇਸ ਦੌਰਾਨ ਬਿਕਰਮ ਦੀ ਪੱਕੀ ਸੜਕ ‘ਤੇ ਡਿੱਗਣ ਕਰ ਕੇ ਸਿਰ ਵਿਚ ਗੰਭੀਰ ਸੱਟ ਲੱਗ ਗਈ ਅਤੇ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਸਵਰਨ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *