ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਵਫਦ ਨੇ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ

ਨਵੀਂ ਦਿੱਲੀ (ਇੰਟ.)- ਬਹੁਜਨ ਸਮਾਜ ਪਾਰਟੀ (BSP), ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਅਤੇ ਜੰਮੂ-ਕਸ਼ਮੀਰ ਨੈਸ਼ਨਲ ਕਾਨਫ਼ਰੰਸ (JKNC) ਦੇ ਮੈਂਬਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ (Shiromani Akali dal)…

ਨਵੀਂ ਦਿੱਲੀ (ਇੰਟ.)- ਬਹੁਜਨ ਸਮਾਜ ਪਾਰਟੀ (BSP), ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਅਤੇ ਜੰਮੂ-ਕਸ਼ਮੀਰ ਨੈਸ਼ਨਲ ਕਾਨਫ਼ਰੰਸ (JKNC) ਦੇ ਮੈਂਬਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ (Shiromani Akali dal) ਦੀ ਹਰਸਿਮਰਤ ਕੌਰ ਬਾਦਲ (Harsimrat Kaur Badal) ਦੀ ਅਗਵਾਈ ਵਿਚ ਇਕ ਵਫ਼ਦ ਨੇ ਅੱਜ ਦੁਪਹਿਰ ਰਾਸ਼ਟਰਪਤੀ ਭਵਨ (Rashtrapati Bhavan) ਵਿਖੇ ਰਾਸ਼ਟਰਪਤੀ ਕੋਵਿੰਦ (President Ramnath Kovind) ਨਾਲ ਮੁਲਾਕਾਤ ਕੀਤੀ। ਹਰਸਿਮਰਤ ਕੌਰ ਬਾਦਲ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਇਕੱਠੇ ਹੋ ਕੇ ਮੁੱਦੇ ਉਠਾਉਣ ਲਈ ਕਾਂਗਰਸ (Congress), ਟੀ.ਐੱਮ.ਸੀ. (TMC) ਅਤੇ ਡੀ.ਐੱਮ .ਕੇ (DMK) ਦੇ ਨੇਤਾਵਾਂ ਨਾਲ ਸੰਪਰਕ ਕੀਤਾ ਸੀ ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ ਕਿਸੇ ਨੇ ਵੀ ਪੇਸ਼ ਹੋਣ ਦੀ ਖੇਚਲ ਨਹੀਂ ਕੀਤੀ।

Leave a Reply

Your email address will not be published. Required fields are marked *