ਅਮਿਤ ਸ਼ਾਹ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਵਫਦ, ਸਾਹਮਣੇ ਰੱਖੀਆਂ ਇਹ ਮੰਗਾਂ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਦੀ ਅਗਵਾਈ ਹੇਠ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਦੀ ਅਗਵਾਈ ਹੇਠ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੂੰ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ, ਸਿੱਖ ਮਸਲਾ, ਪੰਜਾਬ ਦੀ ਬਿਹਤਰੀ ਅਤੇ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਗਈ। ਵਫ਼ਦ ਵਿੱਚ ਸਾਬਕਾ ਜਸਟਿਸ ਨਿਰਮਲ ਸਿੰਘ, ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਰਣਜੀਤ ਸਿੰਘ ਤਲਵੰਡੀ, ਸੁਖਵੰਤ ਸਿੰਘ ਸਰਾਓ ਅਤੇ ਸੀਨੀਅਰ ਭਾਜਪਾ ਆਗੂ ਗਜੇਂਦਰ ਸ਼ੇਖਾਵਤ ਵੀ ਹਾਜ਼ਰ ਸਨ।

Also Read : ਪਹਾੜੀ ਇਲਾਕਿਆਂ ‘ਚ ਹੋ ਰਹੀ ਬਰਫਬਾਰੀ ਨਾਲ ਬਦਲਿਆ ਪੰਜਾਬ ਦਾ ਮੌਸਮ, ਯੈਲੋ ਅਲਰਟ ਜਾਰੀ

ਇਸ ਮੌਕੇ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (United) ਇੱਕ ਪੰਥਕ ਪਾਰਟੀ ਹੈ, ਜੋ ਪੰਥ ਦੇ ਹਿੱਤਾਂ ਦੀ ਜੋਰਦਾਰ ਵਕਾਲਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਗੰਭੀਰ ਸੰਕਟ ਵਿੱਚੋਂ ਲੰਘ ਰਿਹਾ ਹੈ ਅਤੇ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਬਹੁਤ ਸਾਰੇ ਮਸਲੇ ਹਨ, ਜਿਨ੍ਹਾਂ ਨੂੰ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਸਮੇਂ ਨੂੰ ਨਾ ਸੰਭਾਲਿਆ ਗਿਆ ਅਤੇ ਸੰਕਟ ਦੇ ਸਮੇਂ ਸਹੀ ਢੰਗ ਨਾਲ ਆਵਾਜ਼ ਨਾ ਬੁਲੰਦ ਕੀਤੀ ਗਈ ਤਾਂ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਪੰਥ ਅਤੇ ਪੰਜਾਬ ਦੇ ਮਸਲਿਆਂ ਦੇ ਹੱਲ ਲਈ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕੀਤਾ ਗਿਆ ਹੈ। ਢੀਂਡਸਾ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਜਲਦੀ ਰਿਹਾਈ ਸਮੇਤ ਹੋਰ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ।

Leave a Reply

Your email address will not be published. Required fields are marked *