ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿਚ ਕਰ ਰਿਹਾ ਸੀ ਸੇਵਾ, ਪੈਰ ਤਿਲਕਣ ਕਾਰਨ ਦਾਲ ਦੇ ਕੜਾਹੇ ਵਿਚ ਡਿੱਗਾ ਸ਼ਰਧਾਲੂ, 70 ਫੀਸਦੀ ਝੁਲਸਿਆ

ਅੰਮ੍ਰਿਤਸਰ : ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਇੱਕ ਸ਼ਰਧਾਲੂ ਨਤਮਸਤਕ ਹੋਣ ਲਈ ਆਇਆ ਸੀ। ਇਸ ਦੌਰਾਨ ਉਹ ਸੇਵਾ ਕਰਨ ਲਈ…

ਅੰਮ੍ਰਿਤਸਰ : ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਇੱਕ ਸ਼ਰਧਾਲੂ ਨਤਮਸਤਕ ਹੋਣ ਲਈ ਆਇਆ ਸੀ। ਇਸ ਦੌਰਾਨ ਉਹ ਸੇਵਾ ਕਰਨ ਲਈ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਚਲਾ ਗਿਆ। ਸੇਵਾ ਕਰਦਿਆਂ ਪੈਰ ਤਿਲਕਣ ਕਰਕੇ ਉਹ ਕੜਾਹੇ ਵਿੱਚ ਡਿੱਗ ਪਿਆ। ਜਿਸ ਦੇ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। 
ਉਕਤ ਸ਼ਰਧਾਲੂ ਦੀ ਪਛਾਣ ਬਲਬੀਰ ਸਿੰਘ ਪੁੱਤਰ ਖਜਾਨ ਸਿੰਘ ਪਿੰਡ ਲਹਿਲ ਤਹਿਸੀਲ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਜ਼ਖਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਸਪਤਾਲ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ 70% ਜ਼ਖ਼ਮੀ ਦੱਸਿਆ ਫਿਲਹਾਲ ਅਜੇ ਉਹ ਖ਼ਤਰੇ ਤੋਂ ਬਾਹਰ ਹੈ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਦੱਸਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰੀ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਕਿ ਸੇਵਾ ਕਰਦੇ ਹੋਏ ਸੇਵਾਦਾਰ ਕੜਾਹੇ ਵਿੱਚ ਡਿੱਗ ਪਏ।

Leave a Reply

Your email address will not be published. Required fields are marked *