ਹਜ਼ੂਰ ਸਾਹਿਬ ਮੱਥਾ ਟੇਕਣ ਜਾਂਦੇ ਪਰਿਵਾਰ ਨਾਲ ਭਿਆਨਕ ਹਾਦਸਾ, ਖੜ੍ਹੇ ਟਰੱਕ ‘ਚ ਜਾ ਵੱਜੀ ਤੇਜ਼ ਰਫਤਾਰ ਇਨੋਵਾ, ਮਾਂ-ਪੁੱਤ, ਦਾਦੀ-ਪੋਤੇ ਸਮੇਤ ਪੰਜ ਦੀ ਮੌਤ

National News : ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਦਰਸ਼ਨ ਕਰਨ ਗਏ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰ ਗਿਆ। ਤੇਜ਼ ਰਫ਼ਤਾਰ ਇਨੋਵਾ ਕਾਰ ਬੇਕਾਬੂ ਹੋ ਕੇ ਇਕ…

National News : ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਦਰਸ਼ਨ ਕਰਨ ਗਏ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰ ਗਿਆ। ਤੇਜ਼ ਰਫ਼ਤਾਰ ਇਨੋਵਾ ਕਾਰ ਬੇਕਾਬੂ ਹੋ ਕੇ ਇਕ ਖੜ੍ਹੇ ਟਰੱਕ ਦੇ ਪਿੱਛੇ ਜਾ ਵੱਜੀ। ਹਾਦਸੇ ਵਿਚ ਪੰਜ ਜਣਿਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚੋਂ ਚਾਰ ਇਕੋ ਪਰਿਵਾਰ ਨਾਲ ਸਬੰਧਤ ਸਨ ਤੇ ਇਕ ਕਾਰ ਦਾ ਚਾਲਕ ਸੀ, ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ। ਮ੍ਰਿਤਕਾਂ ਵਿਚ 2 ਕੈਨੇਡਾ ਤੋਂ ਆਏ ਮਾਂ-ਪੁੱਤ ਅਤੇ ਦਾਦੀ-ਪੋਤਾ ਤੇ ਡਰਾਈਵਰ ਸ਼ਾਮਲ ਹੈ। ਇਹ ਹਾਦਸਾ ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਵਿੱਚ ਵਾਪਰਿਆ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਨਾਲ ਹੀ ਜ਼ਖਮੀ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਕਲੰਬ ਤਾਲੁਕਾ ‘ਚ ਨਾਗਪੁਰ-ਤੁਲਜਾਪੁਰ ਹਾਈਵੇ ‘ਤੇ ਸਵੇਰੇ ਵਾਪਰਿਆ। ਉਨ੍ਹਾਂ ਦੱਸਿਆ ਕਿ ਪੀੜਤ ਪੰਜਾਬ ਤੋਂ ਨਾਂਦੇੜ ਸਥਿਤ ਤਖ਼ਤ ਹਜ਼ੂਰ ਸਾਹਿਬ ਗੁਰਦੁਆਰੇ ਨਤਮਸਤਕ ਹੋਣ ਜਾ ਰਹੇ ਸਨ। ਕਾਰ ਨੇ ਟਰੱਕ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਭਜਨ ਕੌਰ (60), ਬਲਵੀਰ ਕੌਰ (74), ਤੇਜਿੰਦਰ ਸਿੰਘ (39) ਅਤੇ ਡਰਾਈਵਰ ਸੂਰਜ ਸਿੰਘ (44) ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਉਥੇ ਘਟਨਾ ਸਥਾਨ ਤੋਂ ਬਾਅਦ ਉਥੋਂ ਦੀ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ ਨੂੰ ਕੈਨੇਡਾ ਭੇਜ ਦਿੱਤਾ ਗਿਆ, ਜਦਕਿ ਪਿੰਡ ਹੇੜੀਆਂ ਦੇ ਡਰਾਈਵਰ ਜਸਵਿੰਦਰ ਸਿੰਘ 35 ਸਾਲਾ ਅਤੇ ਦਾਦੀ ਭਜਨ ਕੌਰ 70 ਸਾਲਾ, ਪੋਤਾ ਤਜਿੰਦਰ ਸਿੰਘ 21 ਸਾਲਾ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਲੋਕਾਂ ਦਾ ਭਾਰੀ ਇਕੱਠ ਸੀ।

Leave a Reply

Your email address will not be published. Required fields are marked *