ਪੰਜਾਬ ਵਿਚ ਚਾਰ ਸਾਲਾ ਬੱਚੀ ਨਾਲ ਬਲਾ.ਤਕਾਰ, 70 ਸਾਲਾ ਬਜ਼ੁਰਗ ਚਾਕਲੇਟ ਦਿਵਾਉਣ ਬਹਾਨੇ ਲੈ ਗਿਆ ਘਰ

ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿਚ 4 ਸਾਲਾ ਬੱਚੀ ਨਾਲ ਬਲਾ.ਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ 70 ਸਾਲਾ ਬਜ਼ੁਰਗ ਉਤੇ ਲੱਗੇ ਹਨ ਕਿ ਉਹ…

ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿਚ 4 ਸਾਲਾ ਬੱਚੀ ਨਾਲ ਬਲਾ.ਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ 70 ਸਾਲਾ ਬਜ਼ੁਰਗ ਉਤੇ ਲੱਗੇ ਹਨ ਕਿ ਉਹ ਚਾਕਲੇਟ ਦਿਵਾਉਣ ਬਹਾਨੇ ਬੱਚੀ ਨੂੰ ਘਰ ਲੈ ਗਿਆ। ਬੱਚੀ ਨੂੰ ਲਿਜਾਂਦਿਆਂ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਪਰਿਵਾਰ ਨੂੰ ਜਦੋਂ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਬੀਤੀ ਰਾਤ ਥਾਣਾ ਸਰਾਭਾ ਨਗਰ ਬਾਹਰ ਹੰਗਾਮਾ ਕੀਤਾ।
ਉਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਚੀ ਨੇੜਲੇ ਪਾਰਕ ‘ਚ ਖੇਡ ਰਹੀ ਸੀ। ਮੁਹੱਲੇ ਦਾ 70 ਸਾਲਾ ਬਜ਼ੁਰਗ ਪਾਰਕ ਵਿਚ ਆ ਕੇ ਬੈਂਚ ਉਤੇ ਬੈਠ ਗਿਆ। ਉਹ ਚਾਕਲੇਟ ਦਿਵਾਉਣ ਦੇ ਬਹਾਨੇ ਬੱਚੀ ਨੂੰ ਨਾਲ ਲੈ ਗਿਆ ਤੇ ਬਲਾ.ਤਕਾਰ ਕੀਤਾ। ਜਦੋਂ ਕੁੱਝ ਸਮੇਂ ਬਾਅਦ ਉਹ ਘਰ ਵਾਪਸ ਆਈ ਤਾਂ ਖੂਨ ਨਾਲ ਲਥਪਥ ਸੀ। ਪਰਿਵਾਰ ਵਾਲੇ ਉਸ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਜਬਰ-ਜਨਾਹ ਹੋਣ ਦਾ ਸ਼ੱਕ ਪ੍ਰਗਟਾਇਆ। ਫਿਲਹਾਲ ਬੱਚੀ ਨੂੰ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ ਅਤੇ ਮੁਲਜ਼ਮ ਨੂੰ ਫੜ ਕੇ ਲੋਕਾਂ ਨੇ ਥਾਣਾ ਸਰਾਭਾ ਨਗਰ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਹੈ।
ਬੱਚੀ ਦੇ ਪਿਤਾ ਨੇ ਦੱਸਿਆ ਕਿ ਜਦੋਂ ਉਹ ਬੱਚੀ ਨੂੰ ਇਲਾਕੇ ਦੀ ਲੇਡੀ ਡਾਕਟਰ ਕੋਲ ਲੈ ਕੇ ਗਏ ਤਾਂ ਉਨ੍ਹਾਂ ਦੱਸਿਆ ਕਿ ਬੱਚੀ ਨਾਲ ਰੇਪ ਜਿਹੀ ਘਟਨਾ ਹੋਈ ਹੈ ਤੁਰੰਤ ਸਿਵਲ ਹਸਪਤਾਲ ਲੈ ਕੇ ਜਾਓ। ਪਿਤਾ ਨੇ ਦੋਸ਼ ਲਾਇਆ ਕਿ ਜਦੋਂ ਲੋਕਾਂ ਨੇ ਬਜ਼ੁਰਗ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਤਾਂ ਸਿਵਲ ਹਸਪਤਾਲ ਵਿਚ ਬੱਚੀ ਦੇ ਇਲਾਜ ਦੌਰਾਨ ਬਜ਼ੁਰਗ ਦੇ ਬੇਟੇ ਆ ਕੇ ਉਨ੍ਹਾਂ ਨੂੰ ਧਮਕਾਉਣ ਲੱਗੇ। ਉਧਰ, ਥਾਣਾ ਸਰਾਭਾ ਨਗਰ ਦੇ ਐਸਐਚਓ ਪਰਮਵੀਰ ਸਿੰਘ ਨੇ ਕਿਹਾ ਕਿ ਬੱਚੀ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ। ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *