ਮਾਨਸਾ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ ਪੋਸਟ ਸਾਂਝੀ ਕਰ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਅਤੇ ਸਸਕਾਰ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਫੇਸਬੁੱਕ ਅਕਾਊਂਟ ਰਾਹੀਂ ਪੋਸਟ ਪਾ ਕੇ ਦੱਸਿਆ ਗਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਅੰਤਿਮ ਦਰਸ਼ਨ ਸਵੇਰੇ ਸਾਢੇ 8 ਵਜੇ ਤੇ ਅੰਤਿਮ ਸੰਸਕਾਰ ਦੁਪਹਿਰ 12 ਵਜੇ ਹੋਵੇਗਾ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪੋਸਟਮਾਰਟਮ ਲਈ 5 ਡਾਕਟਰਾਂ ਦਾ ਪੈਨਲ ਬਣਾਇਆ ਗਿਆ ਸੀ।
Also Read: ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਦਾਅਵਾ, ਪੰਜਾਬ ‘ਚੋਂ ਗੈਰ-ਕਾਨੂੰਨੀ ਮਾਈਨਿੰਗ ਹੋਈ ਖਤਮ
ਪੈਨਲ ’ਚ ਮਾਨਸਾ, ਫਰੀਦਕੋਟ ਮੈਡੀਕਲ ਕਾਲਜ, ਰਾਜਿੰਦਰਾ ਮੈਡੀਕਲ ਕਾਲਜ ਦੇ ਡਾਕਟਰ ਅਤੇ ਫੋਰੈਂਸਿਕ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਸੀ। ਜਾਂਚ ਟੀਮ ਦੇ ਅਧਿਕਾਰੀ ਵੀ ਇਸ ਟੀਮ ’ਚ ਸ਼ਾਮਲ ਸਨ। ਧਿਆਨ ਦੇਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਉਸ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ।
Also Read: ਵਰਿੰਦਰ ਸਹਿਵਾਗ ਦਾ ਕੋਹਲੀ ‘ਤੇ ਵੱਡਾ ਬਿਆਨ, ਕਿਹਾ-‘ਇਹ ਤਾਂ ਕੋਈ ਹੋਰ ਵਿਰਾਟ ਹੈ’




