ਭਾਜਪਾ ਉਮੀਦਵਾਰ ਦੇ ਵਿਰੋਧ ਵਿਚਾਲੇ ਵੱਡੀ ਘਟਨਾ, ਕਿਸਾਨ ਦੀ ਹੋਈ ਮੌਤ

ਪਟਿਆਲਾ : ਲੋਕ ਸਭਾ ਚੋਣਾਂ ਵਿਚਾਲੇ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਟਿਆਲਾ ਵਿਚ ਇਸ ਵਿਰੋਧ ਦੌਰਾਨ ਵੱਡੀ ਘਟਨਾ ਵਾਪਰ ਗਈ।…

ਪਟਿਆਲਾ : ਲੋਕ ਸਭਾ ਚੋਣਾਂ ਵਿਚਾਲੇ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਟਿਆਲਾ ਵਿਚ ਇਸ ਵਿਰੋਧ ਦੌਰਾਨ ਵੱਡੀ ਘਟਨਾ ਵਾਪਰ ਗਈ। ਇੱਥੇ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨਾਂ ਵਿਚੋਂ ਇਕ ਕਿਸਾਨ ਦੀ ਮੌਤ ਹੋ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਭਾਜਪਾ ਸਮਰਥਕਾਂ ਵੱਲੋਂ ਧੱਕਾ-ਮੁੱਕੀ ਹੋਣ ਕਾਰਨ ਕਿਸਾਨ ਦੀ ਮੌਤ ਹੋਈ ਹੈ। 
ਜਾਣਕਾਰੀ ਮੁਤਾਬਕ ਅੱਜ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਚੋਣ ਪ੍ਰਚਾਰ ਲਈ ਰਾਜਪੁਰਾ ਦੇ ਪਿੰਡ ਸਹਿਰਾ ਸਹਿਰੀ ਪਹੁੰਚੇ ਸੀ। ਇਸ ਦੌਰਾਨ ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਲਈ ਮੌਕੇ ‘ਤੇ ਪਹੁੰਚੇ ਹੋਏ ਸਨ। ਇਸ ਦੌਰਾਨ ਹੋਈ ਧੱਕਾ-ਮੁੱਕੀ ਵਿਚ ਇਕ ਕਿਸਾਨ ਹੇਠਾਂ ਡਿੱਗ ਗਿਆ, ਜਿਸ ਨੂੰ ਸਾਥੀ ਕਿਸਾਨਾਂ ਵੱਲੋਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਮ੍ਰਿਤਕ ਕਿਸਾਨ ਦੀ ਪਛਾਣ ਪਿੰਡ ਆਕੜੀ ਦੇ ਰਹਿਣ ਵਾਲੇ ਸੁਰਿੰਦਰਪਾਲ (45) ਵਜੋਂ ਹੋਈ ਹੈ।

Leave a Reply

Your email address will not be published. Required fields are marked *