ਸੁਲਤਾਨਪੁਰ ਲੋਧੀ ਦੇ ਮਸ਼ਹੂਰ ‘Fun Bite Cafe’ ਵਿੱਚ ਲੱਗੀ ਭਿਆਨਕ ਅੱਗ: ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

ਸੁਲਤਾਨਪੁਰ ਲੋਧੀ: ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਤੋਂ ਇੱਕ ਬਹੁਤ ਹੀ ਮਾੜੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ਹਿਰ ਦੇ ਮਸ਼ਹੂਰ ‘ਫਨ ਬਾਈਟ ਕੈਫੇ’ ਨੂੰ ਅਚਾਨਕ ਭਿਆਨਕ…

ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਤੋਂ ਇੱਕ ਬਹੁਤ ਹੀ ਮਾੜੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ਹਿਰ ਦੇ ਮਸ਼ਹੂਰ 'ਫਨ ਬਾਈਟ ਕੈਫੇ' ਨੂੰ ਅਚਾਨਕ

ਸੁਲਤਾਨਪੁਰ ਲੋਧੀ: ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਤੋਂ ਇੱਕ ਬਹੁਤ ਹੀ ਮਾੜੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ਹਿਰ ਦੇ ਮਸ਼ਹੂਰ ‘ਫਨ ਬਾਈਟ ਕੈਫੇ’ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕੈਫੇ ਦੇ ਅੰਦਰ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਿਆ ਹੈ, ਜਿਸ ਕਾਰਨ ਮਾਲਕ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ।

ਕਿਵੇਂ ਵਾਪਰਿਆ ਹਾਦਸਾ?

ਮਿਲੀ ਜਾਣਕਾਰੀ ਮੁਤਾਬਕ ਇਹ ਕੈਫੇ ਸ਼ਤਾਬਗੜ੍ਹ ਦੇ ਸਰਪੰਚ ਬਲਕਾਰ ਸਿੰਘ ਵੱਲੋਂ ਕੁਝ ਸਮਾਂ ਪਹਿਲਾਂ ਹੀ ਬਹੁਤ ਉਮੀਦਾਂ ਨਾਲ ਸ਼ੁਰੂ ਕੀਤਾ ਗਿਆ ਸੀ। ਬੀਤੀ ਰਾਤ ਰੋਜ਼ਾਨਾ ਦੀ ਤਰ੍ਹਾਂ ਕੈਫੇ ਬੰਦ ਕਰਕੇ ਮਾਲਕ ਆਪਣੇ ਘਰ ਚਲੇ ਗਏ ਸਨ। ਉਸ ਸਮੇਂ ਅੰਦਰ ਸਭ ਕੁਝ ਠੀਕ-ਠਾਕ ਸੀ। ਪਰ ਅਗਲੇ ਦਿਨ ਸਵੇਰੇ ਜਦੋਂ ਰਾਹਗੀਰਾਂ ਅਤੇ ਨੇੜਲੇ ਦੁਕਾਨਦਾਰਾਂ ਨੇ ਕੈਫੇ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ, ਤਾਂ ਤੁਰੰਤ ਇਸਦੀ ਸੂਚਨਾ ਸਥਾਨਕ ਲੋਕਾਂ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ, ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ।

ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ

ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪੂਰੀ ਤਰ੍ਹਾਂ ਪਤਾ ਨਹੀਂ ਲੱਗ ਸਕਿਆ ਹੈ। ਮੁੱਢਲੇ ਤੌਰ ‘ਤੇ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ, ਪਰ ਅਸਲ ਕਾਰਨ ਪੁਲਿਸ ਅਤੇ ਫਾਇਰ ਵਿਭਾਗ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿੱਚ ਵੀ ਡੂੰਘਾ ਦੁੱਖ ਅਤੇ ਰੋਸ ਦੇਖਣ ਨੂੰ ਮਿਲ ਰਿਹਾ ਹੈ, ਕਿਉਂਕਿ ਕਿਸੇ ਦੀ ਮਿਹਨਤ ਨਾਲ ਖੜ੍ਹਾ ਕੀਤਾ ਕਾਰੋਬਾਰ ਪਲਾਂ ਵਿੱਚ ਸੜ ਕੇ ਸੁਆਹ ਹੋ ਗਿਆ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Major action by Bathinda Police: 20 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ, ਪਹਿਲਾਂ ਵੀ ਦਰਜ ਨੇ ਕਈ ਮਾਮਲੇ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *