ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਸ਼ਾਮ 5 ਵਜੇ ਹੋਵੇਗੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ 40 ਵਿਧਾਇਕਾਂ ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਦਲ ਦੀ…

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ 40 ਵਿਧਾਇਕਾਂ ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਸ਼ਨਿਚਰਵਾਰ ਨੂੰ ਸ਼ਾਮ ਪੰਜ ਵਜੇ ਸੱਦ ਲਈ ਗਈ ਹੈ। 

ਪੜੋ ਹੋਰ ਖਬਰਾਂ: ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਮਿਲੀ ਤਰਸ ਦੇ ਆਧਾਰ ‘ਤੇ ‘ਸਰਕਾਰੀ ਨੌਕਰੀ’

ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦੇਰ ਰਾਤ ਇਕ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਜਿਸ ’ਚ ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਕੁਝ ਵਿਧਾਇਕਾਂ ਨੇ ਵਿਧਾਇਕ ਦਲ ਦੀ ਮੀਟਿੰਗ ਸੱਦਣ ਦੀ ਮੰਗ ਕੀਤੀ ਸੀ। ਇਹ ਬੈਠਕ ਸ਼ਨਿਚਰਵਾਰ ਸ਼ਾਮ ਨੂੰ ਪੰਜਾਬ ਕਾਂਗਰਸ ਭਵਨ ’ਚ ਕੀਤੀ ਜਾਵੇਗੀ। ਪਾਰਟੀ ਦੇ ਸੀਨੀਅਰ ਆਗੂ ਅਜੇ ਮਾਕਨ ਤੇ ਹਰੀਸ਼ ਰਾਏ ਚੌਧਰੀ ਆਬਜ਼ਰਵਰ ਵਜੋਂ ਇਸ ਬੈਠਕ ’ਚ ਮੌਜੂਦ ਰਹਿਣਗੇ।

ਪੜੋ ਹੋਰ ਖਬਰਾਂ: PM ਮੋਦੀ ਦੇ ਜਨਮਦਿਨ ਮੌਕੇ ਬਣਿਆ ਵੈਕਸੀਨੇਸ਼ਨ ਦਾ ਨਵਾਂ ਰਿਕਾਰਡ, ਪਹਿਲੀ ਵਾਰ ਲੱਗੇ 2 ਕਰੋੜ ਤੋਂ ਵਧੇਰੇ ਟੀਕੇ

ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਇਕ ਦਲ ਦੀ ਮੀਟਿੰਗ ਦੀ ਮੰਗ ਤੋਂ ਬਾਅਦ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ। ਇਸ ’ਚ ਸ਼ਨਿਚਰਵਾਰ ਨੂੰ ਵਿਧਾਇਕ ਦਲ ਦੀ ਮੀਟਿੰਗ ਸੱਦ ਕੇ ਕਾਂਗਰਸ ਦੀ ਖਿੱਚੋਤਾਣ ਨੂੰ ਛੇਤੀ ਖਤਮ ਕਰਨ ਨੂੰ ਕਿਹਾ ਹੈ।

Leave a Reply

Your email address will not be published. Required fields are marked *