ਤੜਕੇ ਤੜਕੇ ਦਰਦਨਾਕ ਹਾਦਸਾ, ਸਕੂਲ ਜਾਂਦੇ 14 ਸਾਲਾ ਜਵਾਕ ਨੂੰ ਟਰੱਕ ਨੇ ਕੁਚਲਿਆ, ਮੌਤ

ਜਲੰਧਰ : ਜਲੰਧਰ ‘ਚ ਤੜਕੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ, ਘਾਹ ਮੰਡੀ ਨੇੜੇ ਇੱਕ 14 ਸਾਲਾ ਬੱਚੇ ਨੂੰ ਇੱਕ ਟਰੱਕ ਨੇ ਕੁਚਲ ਦਿੱਤਾ। ਇਸ…

ਜਲੰਧਰ : ਜਲੰਧਰ ‘ਚ ਤੜਕੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ, ਘਾਹ ਮੰਡੀ ਨੇੜੇ ਇੱਕ 14 ਸਾਲਾ ਬੱਚੇ ਨੂੰ ਇੱਕ ਟਰੱਕ ਨੇ ਕੁਚਲ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਜਾਣਕਾਰੀ ਅਨੁਸਾਰ ਉਕਤ ਬੱਚਾ ਸਾਈਂ ਕਾਲੋਨੀ ਤੋਂ ਐਕਟਿਵਾ ‘ਤੇ ਸਕੂਲ ਜਾ ਰਿਹਾ ਸੀ। ਇਸੇ ਦੌਰਾਨ ਨੇੜਿਓਂ ਲੰਘ ਰਹੇ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦਾ ਸਿਰ ਕੁਚਲ ਗਿਆ। ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਥਾਣਾ 5 ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

Leave a Reply

Your email address will not be published. Required fields are marked *