ਸੜਕ ਕੰਢੇ ਖੜ੍ਹੀ ਕੀਤੀ ਪੰਚਰ ਬੱਸ, ਤੇਜ਼ ਰਫ਼ਤਾਰ ਟਰੱਕ ਨੇ ਪਿੱਛੋਂ ਮਾਰੀ ਟੱਕਰ, ਬੱਸ ਚਾਲਕ ਸਮੇਤ ਛੇ ਸਵਾਰੀਆਂ ਦੀ ਮੌਤ

National News : ਸੋਮਵਾਰ ਤੜਕੇ ਸੜਕ ਕੰਢੇ ਖੜ੍ਹੀ ਕੀਤੀ ਪੰਚਰ ਹੋਈ ਬੱਸ ਨੂੰ ਇਕ ਤੇਜ਼ ਰਫ਼ਤਾਰ ਟੱਕਰ ਨੇ ਪਿੱਛੋਂ ਟੱਕਰ ਮਾਰ ਦਿੱਤੀ। ਇਸ ਕਾਰਨ ਬੱਸ…

National News : ਸੋਮਵਾਰ ਤੜਕੇ ਸੜਕ ਕੰਢੇ ਖੜ੍ਹੀ ਕੀਤੀ ਪੰਚਰ ਹੋਈ ਬੱਸ ਨੂੰ ਇਕ ਤੇਜ਼ ਰਫ਼ਤਾਰ ਟੱਕਰ ਨੇ ਪਿੱਛੋਂ ਟੱਕਰ ਮਾਰ ਦਿੱਤੀ। ਇਸ ਕਾਰਨ ਬੱਸ ਕੋਲ ਖੜ੍ਹੀਆਂ ਉਡੀਕ ਕਰ ਰਹੀਆਂ ਛੇ ਸਵਾਰੀਆਂ ਦੀ ਮੌਤ ਹੋ ਗਈ। ਇਹ ਹਾਦਸਾ ਗੁਜਰਾਤ ਦੇ ਆਨੰਦ ਸ਼ਹਿਰ ਨੇੜੇ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸਵੇਅ ‘ਤੇ ਵਾਪਰਿਆ, ਜਿਸ ਵਿਚ 6 ਹੋਰ ਲੋਕ ਜ਼ਖਮੀ ਹੋ ਗਏ। ਆਨੰਦ ਦਿਹਾਤੀ ਪੁਲਿਸ ਸਟੇਸ਼ਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਆਨੰਦ ਜ਼ਿਲ੍ਹੇ ਦੇ ਚਿਖੋਦਰਾ ਪਿੰਡ ਨੇੜੇ ਸਵੇਰੇ ਕਰੀਬ 4.30 ਵਜੇ ਵਾਪਰਿਆ ਜਦੋਂ ਅਹਿਮਦਾਬਾਦ ਵੱਲ ਜਾ ਰਹੀ ਇਕ ਪ੍ਰਾਈਵੇਟ ਲਗਜ਼ਰੀ ਬੱਸ ਦਾ ਟਾਇਰ ਫਟਣ ਕਾਰਨ ਸੜਕ ਕਿਨਾਰੇ ਖੜ੍ਹੀ ਸੀ। ਅਧਿਕਾਰੀ ਨੇ ਦੱਸਿਆ ਕਿ ਜਦੋਂ ਟਾਇਰ ਬਦਲਿਆ ਜਾ ਰਿਹਾ ਸੀ ਤਾਂ ਕੁਝ ਸਵਾਰੀਆਂ ਹੇਠਾਂ ਉਤਰ ਗਈਆਂ ਅਤੇ ਉਨ੍ਹਾਂ ਵਿੱਚੋਂ ਕੁਝ ਬੱਸ ਦੇ ਅੱਗੇ ਉਡੀਕ ਕਰ ਰਹੇ ਸਨ ਜਦੋਂ ਤੇਜ਼ ਰਫ਼ਤਾਰ ਟਰੱਕ ਨੇ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।
ਮੀਡੀਆ ਰਿਪੋਰਟਾਂ ਮੁਤਾਬਕ ਬੱਸ ਮਹਾਰਾਸ਼ਟਰ ਤੋਂ ਰਾਜਸਥਾਨ ਜਾ ਰਹੀ ਸੀ ਅਤੇ ਆਨੰਦ ਨੇੜੇ ਬੱਸ ਦਾ ਪੰਕਚਰ ਹੋ ਗਿਆ। ਇਸ ਕਾਰਨ ਬੱਸ ਦਾ ਡਰਾਈਵਰ ਅਤੇ ਸਵਾਰੀਆਂ ਬੱਸ ਦੇ ਹੇਠਾਂ ਖੜ੍ਹੇ ਸਨ, ਜਦੋਂ ਇੱਕ ਟਰੱਕ ਨੇ ਬੱਸ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ।
ਹਾਦਸੇ ਦੀ ਸੂਚਨਾ ਮਿਲਦੇ ਹੀ ਆਨੰਦ ਫਾਇਰ ਵਿਭਾਗ, ਐਕਸਪ੍ਰੈੱਸ ਹਾਈਵੇਅ ਪੈਟਰੋਲਿੰਗ ਟੀਮ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਸਾਰੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪੁਲਸ ਨੇ ਦੱਸਿਆ ਕਿ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿੱਚ ਬੱਸ ਡਰਾਈਵਰ ਵੀ ਸ਼ਾਮਲ ਹੈ। ਪੁਲਿਸ ਮੁਤਾਬਕ ਮ੍ਰਿਤਕਾਂ ‘ਚ ਤਿੰਨ ਔਰਤਾਂ ਅਤੇ ਤਿੰਨ ਪੁਰਸ਼ ਸ਼ਾਮਲ ਹਨ ਅਤੇ ਉਨ੍ਹਾਂ ਦੀ ਪਛਾਣ ਹੋਣੀ ਬਾਕੀ ਹੈ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। 

Leave a Reply

Your email address will not be published. Required fields are marked *