ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਤੀ ਹੀ ਹਾਉਸਿੰਗ ਅਤੇ ਵਪਾਰਕ ਪ੍ਰੋਜੈਕਟ ਸ਼ੁਰੂ ਕੀਤੇ ਜਾਣ ਵਾਲੇ ਹਨ। ਇਨ੍ਹਾਂ ਪ੍ਰੋਜੈਕਟਾਂ ਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ। ਇਹ ਪ੍ਰੋਜੈਕਟ ਪੰਜਾਬ ਦੇ ਜਲੰਧਰ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਅਤੇ ਮੁਹਾਲੀ ਜਿਲ੍ਹੇ ਵਿੱਚ ਸ਼ੁਰੂ ਕੀਤੇ ਜਾਣਗੇ। ਇਹ ਪ੍ਰੋਜੈਕਟ ਸ਼ਹਿਰੀ ਵਿਕਾਸ ਅਥਾਰਟੀ ਅਧੀਨ ਵਿਕਸਤ ਕੀਤੇ ਜਾਣਗੇ। ਇਸ ਸਬੰਧ ਵਿੱਚ ਅਥਾਰਟੀ ਦੇ ਅਧਿਕਾਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ, ਜਿਸ ਵਿੱਚ ਇਸ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰੇ ਕੀਤੇ ਗਏ।
ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਸ਼ਹਿਰੀ ਵਿਕਾਸ ਅਥਾਰਟੀ ਅਤੇ ਗਮਾਡਾ, ਗਲਾਡਾ ਦੇ ਅਧਿਕਾਰੀਆਂ ਨੂੰ ਉਕਤ ਜ਼ਿਲ੍ਹਿਆਂ ਮੁਹਾਲੀ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਜਲੰਧਰ ਵਿੱਚ ਇਨ੍ਹਾਂ ਪ੍ਰਾਜੈਕਟਾਂ ਲਈ ਜ਼ਮੀਨ ਵੇਖਣ ਅਤੇ ਇਸ ਨੂੰ ਛੇਤੀ ਤੋਂ ਛੇਤੀ ਅੰਤਮ ਰੂਪ ਦੇਣ ਲਈ ਕਿਹਾ ਹੈ। ਸਰਕਾਰ ਦਾ ਕਹਿਣਾ ਹੈ ਕਿ, ਇਸ ਸਾਲ ਮਨਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਦੇ ਮੌਕੇ ਉੱਤੇ ਇਹ ਪ੍ਰਾਜੈਕਟ ਬਾਬੇ ਨਾਨਕ ਨੂੰ ਸਮਰਪਿਤ ਹੋਣਗੇ। ਇਸ ਲਈ ਇਨ੍ਹਾਂ ਪ੍ਰਾਜੈਕਟਾਂ ਦੇ ਨੀਂਹ ਪੱਥਰ ਇਸ ਸਾਲ ਦੇ ਅੰਤ ਤੱਕ ਰੱਖੇ ਜਾਣੇ ਚਾਹੀਦੇ ਹਨ ਅਤੇ ਛੇਤੀ ਹੀ ਇਨ੍ਹਾਂ ‘ਤੇ ਕੰਮ ਸ਼ੁਰੂ ਕਰਨ ਲਈ ਕਿਹਾ।
ਪ੍ਰੋਜੈਕਟਾਂ ਦਾ ਉਦਘਾਟਨ ਕਰਗੀ ਕੈਪਟਨ ਸਰਕਾਰ
ਇਨ੍ਹਾਂ ਪ੍ਰਾਜੈਕਟਾਂ ਤੋਂ ਸੰਬੰਧਿਤ ਜ਼ਿਲ੍ਹਿਆਂ ਦੇ ਡੀਸੀ ਵੀ ਇਨ੍ਹਾਂ ਪ੍ਰਾਜੈਕਟਾਂ ਲਈ ਅਹਿਮ ਭੂਮਿਕਾ ਨਿਭਾਉਣਗੇ। ਉਹ ਇਨ੍ਹਾਂ ਪ੍ਰਾਜੈਕਟਾਂ ਤੋਂ ਸੰਬੰਧਿਤ ਅਧਿਕਾਰੀਆਂ ਨਾਲ ਮਿਲ-ਜੁਲ ਕੇ ਕੰਮ ਕਰਨਗੇ ਤਾਂ ਜੋ ਛੇਤੀ ਹੀ ਇਨ੍ਹਾਂ ਪ੍ਰਾਜੈਕਟਾਂ ਲਈ ਜ਼ਮੀਨ ਪਾਇਨਲ ਕੀਤੀ ਜਾ ਸਕੇ ਤਾਂ ਜੋ ਨਿਰਮਾਣ ਕਾਰਜ ਛੇਤੀ ਹੀ ਸ਼ੁਰੂ ਕੀਤਾ ਜਾ ਸਕੇ। ਉਕਤ ਜ਼ਿਲ੍ਹਿਆਂ ਮੁਹਾਲੀ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਜਲੰਧਰ ਵਿੱਚ ਜ਼ਮੀਨ ਨੂੰ ਅੰਤਮ ਰੂਪ ਦੇਣ ਤੋਂ ਬਾਅਦ ਇਨ੍ਹਾਂ ਪ੍ਰਾਜੈਕਟਾਂ ਦਾ ਨੀਂਹ ਪੱਥਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰੱਖਿਆ ਜਾਵੇਗਾ ਅਤੇ ਪ੍ਰਜੈਕਟ ਦਾ ਕੰਮ ਸ਼ੁਰੂ ਹੋ ਸਕੇ।
ਇੱਕ ਫੋਕਲ ਪੁਆਇੰਟ ਦਾ ਬਦਲਿਆ ਜਾਵੇਗਾ ਨਾਮ
ਪੰਜਾਬ ਰਾਜ ਵਿੱਚ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟ ਵਿੱਚੋਂ ਇੱਕ ਫੋਕਲ ਪੁਆਇੰਟ ਦਾ ਨਾਮ ਵੀ ਬਾਬੇ ਨਾਨਕ ਦੇ ਨਾਂ ਉੱਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਸਾਰੇ ਫੋਕਲ ਪੁਆਇੰਟਾਂ ਨੂੰ ਵੇਖਦਿਆਂ ਇਕ ਨਾਮ ਛੇਤੀ ਹੀ ਇੱਕ ਨਾਮ ਦੇਣ ਲਈ ਕਿਹਾ ਹੈ। ਨਾਲ ਹੀ ਇਹ ਵੀ ਫੈਸਲਾ ਲਿਆ ਗਿਆ ਹੈ ਕਿ, ਇਹ ਰਾਜ ਦਾ ਸਭ ਤੋਂ ਵੱਡਾ ਫੋਕਲ ਪੁਆਇੰਟ ਹੋਵੇਗਾ, ਜਿਸਦਾ ਨਾਮ ਬਦਲਿਆ ਬਾਬੇ ਨਾਨਕ ਦੇ ਨਾਮ ‘ਤੇ ਰੱਖਿਆ ਜਾਵੇਗਾ।


