ਮੋਗਾ : ਮਾਨਸਾ ਦੇ ਮਸ਼ਹੂਰ ਐਂਟੀ-ਡਰੱਗ ਐਕਟੀਵਿਸਟ ਪਰਮਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਤੋਂ ਬਾਅਦ ਪੂਰੇ ਪੰਜਾਬ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲੋਕ ਉਨ੍ਹਾਂ ਦੇ ਪਰਿਵਾਰ ਦੇ ਹੱਕ ਵਿੱਚ ਡਟੇ ਹੋਏ ਹਨ। ਇਸ ਦੁੱਖ ਦੀ ਘੜੀ ਵਿੱਚ, ਮੋਗਾ ਜ਼ਿਲ੍ਹੇ ਦੇ ਪਿੰਡ ਘਲ ਕਲਾਂ ਦੇ ਰਹਿਣ ਵਾਲੇ ਮੂਰਤੀਕਾਰ ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼ਰਧਾਂਜਲੀ ਵਜੋਂ ਪਰਮਿੰਦਰ ਸਿੰਘ ਝੋਟਾ ਦੀ 7 ਫੁੱਟ ਉੱਚੀ ਵਿਸ਼ੇਸ਼ ਪ੍ਰਤਿਮਾ ਤਿਆਰ ਕੀਤੀ ਜਾ ਰਹੀ ਹੈ।
ਕੁਝ ਦਿਨਾਂ ਵਿੱਚ ਪਰਿਵਾਰ ਨੂੰ ਸੌਂਪੀ ਜਾਵੇਗੀ ਪ੍ਰਤਿਮਾ
ਮੂਰਤੀਕਾਰ ਮਨਜੀਤ ਸਿੰਘ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਇਸ ਮੂਰਤੀ ਨੂੰ ਬਹੁਤ ਹੀ ਬਰੀਕੀ ਅਤੇ ਸ਼ਰਧਾ ਨਾਲ ਤਿਆਰ ਕਰ ਰਿਹਾ ਹੈ। ਮਿਲ ਰਹੀ ਜਾਣਕਾਰੀ ਮੁਸਾਬਕ, ਅਗਲੇ 2 ਤੋਂ 3 ਦਿਨਾਂ ਵਿੱਚ ਇਹ ਪ੍ਰਤਿਮਾ ਪੂਰੀ ਤਰ੍ਹਾਂ ਤਿਆਰ ਹੋ ਕੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਧਿਕਾਰਤ ਤੌਰ ‘ਤੇ ਸਮਰਪਿਤ ਕਰ ਦਿੱਤੀ ਜਾਵੇਗੀ। ਇਸ ਉਪਰਾਲੇ ਰਾਹੀਂ ਕਲਾਕਾਰ ਪਰਿਵਾਰ ਵੱਲੋਂ ਮਰਹੂਮ ਐਕਟੀਵਿਸਟ ਦੀ ਲੜਾਈ ਅਤੇ ਕੁਰਬਾਨੀ ਨੂੰ ਯਾਦ ਰੱਖਣ ਦਾ ਯਤਨ ਕੀਤਾ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Panipat में निजीकरण के खिलाफ बिजली कर्मियों की हड़ताल, पैरलल लाइसेंस रद्द करने की मांग
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



