ਟਾਂਡਾ ਉੜਮੁੜ ਵਿਖੇ ਸਜੇਗਾ ਅਲੌਕਿਕ ਨਜ਼ਾਰਾ: 15 ਤਰੀਕ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨੀ ਨੂੰ ਸਮਰਪਿਤ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ

ਟਾਂਡਾ ਉੜਮੁੜ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਇਲਾਕੇ ਵਿੱਚ ਧਾਰਮਿਕ ਅਤੇ ਉਤਸ਼ਾਹ ਦਾ ਮਾਹੌਲ…

ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਇਲਾਕੇ ਵਿੱਚ ਧਾਰਮਿਕ ਅਤੇ ਉਤਸ਼ਾਹ ਦਾ ਮਾਹੌਲ ਬਣਿਆ

ਟਾਂਡਾ ਉੜਮੁੜ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਇਲਾਕੇ ਵਿੱਚ ਧਾਰਮਿਕ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਲੜੀ ਤਹਿਤ 15 ਤਰੀਕ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਵਿਖੇ ਸ਼ਾਮ 6 ਤੋਂ 8 ਵਜੇ ਤੱਕ ਗੁਰੂ ਸਾਹਿਬ ਜੀ ਦੀ ਜੀਵਨੀ ਅਤੇ ਫ਼ਲਸਫ਼ੇ ਨੂੰ ਦਰਸਾਉਂਦਾ ਇੱਕ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਲਾਕੇ ਵਿੱਚ ਇਸ ਪਹਿਲੇ ਡਰੋਨ ਸ਼ੋਅ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ।

ਟਾਂਡਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਅਜਿਹਾ ਆਯੋਜਨ

ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਦੱਸਿਆ ਕਿ ਇਹ ਡਰੋਨ ਸ਼ੋਅ ਕਈ ਹੋਰ ਥਾਵਾਂ ਤੋਂ ਬਾਅਦ ਹੁਣ ਪਹਿਲੀ ਵਾਰ ਟਾਂਡਾ ਵਿਖੇ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਅਤੇ ਗੁਰੂ ਸਾਹਿਬਾਨ ਦੀ ਮਰਿਆਦਾ ਦਾ ਪੂਰਨ ਸਤਿਕਾਰ ਕਰਨਾ ਪੰਜਾਬ ਸਰਕਾਰ ਦਾ ਮੁੱਖ ਫਰਜ਼ ਹੈ, ਅਤੇ ਇਸੇ ਤਹਿਤ ਹੀ ਸਾਰੇ ਪ੍ਰੋਗਰਾਮ ਮਰਿਆਦਾ ਵਿੱਚ ਰਹਿ ਕੇ ਉਲੀਕੇ ਜਾ ਰਹੇ ਹਨ।

ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਅਤੇ ਕੀਰਤਨ ਦਰਬਾਰ ਦਾ ਆਯੋਜਨ

ਪ੍ਰੋਗਰਾਮ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੰਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਨਗਰ ਕੌਂਸਲ ਪ੍ਰਧਾਨ ਟਾਂਡਾ ਨੇ ਦੱਸਿਆ ਕਿ ਇਸ ਸਮਾਗਮ ਦੀ ਸ਼ੁਰੂਆਤ ਧਾਰਮਿਕ ਮਰਿਆਦਾ ਅਨੁਸਾਰ ਕੀਰਤਨ ਦਰਬਾਰ ਨਾਲ ਹੋਵੇਗੀ। ਕੀਰਤਨ ਉਪਰੰਤ ਅਤਿ-ਆਧੁਨਿਕ ਤਕਨੀਕ ਨਾਲ ਲੇਜ਼ਰ ਲਾਈਟਾਂ ਅਤੇ ਡਰੋਨ ਸ਼ੋਅ ਜ਼ਰੀਏ ਗੁਰੂ ਜੀ ਦਾ ਜੀਵਨ ਇਤਿਹਾਸ ਅਸਮਾਨ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ।

ਇਸ ਮੌਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਟ੍ਰੈਫਿਕ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਹਲਕਾ ਵਿਧਾਇਕ ਅਤੇ ਨਗਰ ਕੌਂਸਲ ਪ੍ਰਧਾਨ ਵੱਲੋਂ ਇਲਾਕੇ ਦੀ ਸਮੁੱਚੀ ਸੰਗਤ ਨੂੰ ਇਸ ਅਲੌਕਿਕ ਅਤੇ ਇਤਿਹਾਸਕ ਸਮਾਗਮ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਨਿਮਰਤਾ ਸਹਿਤ ਅਪੀਲ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Major tragedy in Kharar: ਸੀਵਰੇਜ ਦੇ ਪਾਣੀ ਵਿੱਚ ਰੁੜ੍ਹਨ ਨਾਲ ਦੋ ਸਾਲਾ ਮਾਸੂਮ ਦੀ ਮੌਤ, ਲੋਕਾਂ ਦਾ ਗੁੱਸਾ ਫੁੱਟਿਆ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *