ਜਲਾਲਾਬਾਦ : ਪੰਜਾਬ ਦੇ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜਿਨ੍ਹਾਂ ਪਿੰਡਾਂ ਵਿੱਚ ਪੜ੍ਹਾਈ ਲਈ ਬੁਨਿਆਦੀ ਸਹੂਲਤਾਂ ਦੀ ਘਾਟ ਰੜਕਦੀ ਸੀ, ਉੱਥੇ ਹੁਣ ਨਵੀਆਂ ਬਣਾਈਆਂ ਗਈਆਂ ਲਾਇਬ੍ਰੇਰੀਆਂ ਨੌਜਵਾਨਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਰਹੀਆਂ ਹਨ। ਖ਼ਾਸ ਤੌਰ ‘ਤੇ ਸਰਕਾਰੀ ਨੌਕਰੀਆਂ ਅਤੇ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਲਈ ਇਹ ਲਾਇਬ੍ਰੇਰੀਆਂ ਵਰਦਾਨ ਸਾਬਤ ਹੋ ਰਹੀਆਂ ਹਨ। ਪਹਿਲਾਂ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਦੂਰ-ਦਰਾਡੇ ਇਲਾਕਿਆਂ ਵਿੱਚ ਜਾਣਾ ਪੈਂਦਾ ਸੀ, ਪਰ ਹੁਣ ਪਿੰਡ ਵਿੱਚ ਹੀ ਅਜਿਹੀ ਸਹੂਲਤ ਮਿਲਣ ਨਾਲ ਉਨ੍ਹਾਂ ਦਾ ਕਾਫ਼ੀ ਸਮਾਂ ਅਤੇ ਪੈਸਾ ਬਚ ਰਿਹਾ ਹੈ।
ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਦਾ ਉਪਰਾਲਾ
ਇਸ ਸਬੰਧੀ ਗੱਲ ਕਰਦਿਆਂ ਹਲਕਾ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੇ ਹਲਕੇ ਨੂੰ ਛੇ ਵਿਸ਼ੇਸ਼ ਲਾਇਬ੍ਰੇਰੀਆਂ ਦੀ ਸੌਗਾਤ ਮਿਲੀ ਹੈ, ਜਿਨ੍ਹਾਂ ਨੂੰ ਪਿੰਡਾਂ ਵਿੱਚ ਸਫਲਤਾਪੂਰਵਕ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦਾ ਮੁੱਖ ਉਦੇਸ਼ ਪੇਂਡੂ ਨੌਜਵਾਨਾਂ ਨੂੰ ਸ਼ਹਿਰਾਂ ਵਰਗੀ ਪੜ੍ਹਾਈ ਦੀਆਂ ਬਿਹਤਰੀਨ ਸਹੂਲਤਾਂ ਘਰ ਨੇੜੇ ਹੀ ਮੁਹੱਈਆ ਕਰਵਾਉਣਾ ਹੈ। ਵਿਧਾਇਕ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਹਲਕੇ ਦੇ ਨੌਜਵਾਨਾਂ ਨੇ ਸਿੱਖਿਆ ਅਤੇ ਮਿਹਨਤ ਦੇ ਦਮ ‘ਤੇ ਪੰਜਾਬ ਭਰ ਵਿੱਚ ਵੱਡਾ ਨਾਮ ਬਣਾਇਆ ਹੈ, ਜਿੱਥੇ ਪੰਜਾਬ ਪੁਲਿਸ ਵਿੱਚ ਸਭ ਤੋਂ ਵੱਧ ਮੁਲਾਜ਼ਮ ਅਤੇ ਸਬ-ਇੰਸਪੈਕਟਰ ਇਸੇ ਖੇਤਰ ਨਾਲ ਸਬੰਧਤ ਹਨ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Ludhiana Theft Case : ਲਗਜ਼ਰੀ ਕੱਪੜਿਆਂ ਦੇ ਸ਼ੋਅਰੂਮ ਵਿੱਚ ਕੀਤੀ ਚੋਰੀ ਦੀ ਵੀਡੀਓ ਸੀਸੀਟੀਵੀ ਵਿੱਚ ਕੈਦ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।


