ਜਾਇਦਾਦ ਦੇ ਵਿਵਾਦ ਕਾਰਨ ਇੱਕ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ, ਕੀਤਾ ਬੇਰਹਿਮੀ ਨਾਲ ਕਤਲ, ਚਲਾਕੀ ਨੇ ਮਿਟਾਏ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਜੀਠਾ ਇਲਾਕੇ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 26 ਸਾਲਾ ਨੌਜਵਾਨ ਆਕਾਸ਼ਦੀਪ ਸਿੰਘ ਦਾ ਉਸ ਦੇ ਆਪਣੇ…

ਅੰਮ੍ਰਿਤਸਰ ਦੇ ਮਜੀਠਾ ਇਲਾਕੇ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 26 ਸਾਲਾ ਨੌਜਵਾਨ ਆਕਾਸ਼ਦੀਪ ਸਿੰਘ ਦਾ ਉਸ ਦੇ ਆਪਣੇ ਹੀ ਪਿਤਾ, ਮਤਰੇਈ ਮਾਂ ਅਤੇ ਮਤਰੇਏ ਭਰਾਵਾਂ ਨੇ ਮਿਲ ਕੇ ਬੇਰਹਿਮੀ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਜੀਠਾ ਇਲਾਕੇ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 26 ਸਾਲਾ ਨੌਜਵਾਨ ਆਕਾਸ਼ਦੀਪ ਸਿੰਘ ਦਾ ਉਸ ਦੇ ਆਪਣੇ ਹੀ ਪਿਤਾ, ਮਤਰੇਈ ਮਾਂ ਅਤੇ ਮਤਰੇਏ ਭਰਾਵਾਂ ਨੇ ਮਿਲ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੀ ਵਾਰਦਾਤ ਜਾਇਦਾਦ ਦੇ ਝਗੜੇ ਨੂੰ ਲੈ ਕੇ ਅੰਜਾਮ ਦਿੱਤੀ ਗਈ। ਕਤਲ ਦੀ ਇਸ ਖ਼ੌਫ਼ਨਾਕ ਘਟਨਾ ਦੌਰਾਨਮੁਲਜ਼ਮਾਂ ਨੇ ਮ੍ਰਿਤਕ ਦੀ ਪਤਨੀ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਸੀ, ਜਿਸ ਕਾਰਨ ਉਹ ਆਪਣੇ ਪਤੀ ਦੀ ਜਾਨ ਨਹੀਂ ਬਚਾ ਸਕੀ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਮੁਲਜ਼ਮ ਪਿਤਾ ਮਲਕੀਤ ਸਿੰਘ ਅਤੇ ਮਤਰੇਈ ਮਾਂ ਮਨਜੀਤ ਕੋਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਮਤਰੇਏ ਭਰਾ ਜਸ਼ਨਦੀਪ ਸਿੰਘ ਅਤੇ ਗਗਨਦੀਪ ਸਿੰਘ ਅਜੇ ਫ਼ਰਾਰ ਹਨ।

ਪਤਨੀ ਨੂੰ ਕਮਰੇ ‘ਚ ਬੰਦ ਕਰਕੇ ਪਤੀ ਦਾ ਕਤਲ

ਮ੍ਰਿਤਕ ਦੀ ਪਤਨੀ ਕਿਰਨਦੀਪ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਐਤਵਾਰ ਰਾਤ ਨੂੰ ਘਰ ਦੀ ਮਾਲਕੀ ਨੂੰ ਲੈ ਕੇ ਬਹਿਸ ਸ਼ੁਰੂ ਹੋਈ ਸੀ। ਦੇਖਦੇ ਹੀ ਦੇਖਦੇ ਸਹੁਰੇ ਪਰਿਵਾਰ ਨੇ ਆਕਾਸ਼ਦੀਪ ‘ਤੇ ਦਾਤਰ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਜਦੋਂ ਉਹ ਬਚਾਅ ਕਰਨ ਅੱਗੇ ਆਈ, ਤਾਂ ਮੁਲਜ਼ਮਾਂ ਨੇ ਉਸ ਨੂੰ ਕਮਰੇ ਵਿੱਚ ਬੰਦ ਕਰਕੇ ਬਾਹਰੋਂ ਜਿੰਦਰਾ ਲਗਾ ਦਿੱਤਾ। ਕਿਰਨਦੀਪ ਮੁਤਾਬਕ ਉਹ ਸਾਰੀ ਰਾਤ ਕਮਰੇ ਦੇ ਅੰਦਰੋਂ ਆਪਣੇ ਪਤੀ ਦੀਆਂ ਦਰਦਨਾਕ ਚੀਕਾਂ ਸੁਣਦੀ ਰਹੀ, ਪਰ ਬੇਵਸ ਰਹੀ।

ਇਸ ਤਰ੍ਹਾਂ ਮਿਟਾਏ ਗਏ ਸੁਰਾਗ

ਵਾਰਦਾਤ ਤੋਂ ਬਾਅਦ ਮੁਲਜ਼ਮਾਂ ਨੇ ਕਿਰਨਦੀਪ ਨੂੰ ਝੂਠ ਬੋਲਿਆ ਕਿ ਆਕਾਸ਼ਦੀਪ ਨੂੰ ਹਸਪਤਾਲ ਲਿਜਾਇਆ ਗਿਆ ਹੈ ਅਤੇ ਉਸ ਦੀ ਮਤਰੇਈ ਸੱਸ ਉਸ ਨੂੰ ਉਸ ਦੇ ਜੇਕੇ (ਮਾਮੇ ਦੇ ਘਰ) ਛੱਡ ਆਈ। ਸੋਮਵਾਰ ਸਵੇਰੇ ਜਦੋਂ ਕਿਰਨਦੀਪ ਵਾਪਸ ਘਰ ਪਰਤੀ, ਤਾਂ ਉੱਥੋਂ ਦਾ ਮੰਜ਼ਰ ਦੇਖ ਕੇ ਉਸ ਦੇ ਹੋਸ਼ ਉੱਡ ਗਏ। ਘਰ ਦੀਆਂ ਕੰਧਾਂ, ਫਰਸ਼ ਅਤੇ ਛੱਤ ‘ਤੇ ਖੂਨ ਦੇ ਛਿੱਟੇ ਪਏ ਹੋਏ ਸਨ। ਮੁਲਜ਼ਮ ਬੜੀ ਚਲਾਕੀ ਨਾਲ ਫਰਸ਼ ਧੋ ਕੇ ਅਤੇ ਕੰਧਾਂ ‘ਤੇ ਸੀਮਿੰਟ-ਪੇਂਟ ਕਰਕੇ ਖੂਨ ਦੇ ਨਿਸ਼ਾਨ (ਸਬੂਤ) ਮਿਟਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਸੇ ਦੌਰਾਨ ਪਿੰਡ ਦੇ ਹੀ ਕਿਸੇ ਵਿਅਕਤੀ ਦੀ ਸੂਚਨਾ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ।

ਨਹਿਰ ‘ਚ ਸੁੱਟੀ ਲਾਸ਼

ਪੁਲਿਸ ਦੀ ਸਖ਼ਤੀ ਅੱਗੇ ਟੁੱਟਦਿਆਂ ਮੁਲਜ਼ਮਾਂ ਨੇ ਕਬੂਲ ਕੀਤਾ ਕਿ ਉਨ੍ਹਾਂ ਨੇ ਹੱਤਿਆ ਕਰਨ ਤੋਂ ਬਾਅਦ ਆਕਾਸ਼ਦੀਪ ਦੀ ਲਾਸ਼ ਨੂੰ ਨੇੜਲੇ ਪਿੰਡ ਭੋਮਾ ਕੋਲ ਲੰਘਦੀ ਨਹਿਰ ਵਿੱਚ ਸੁੱਟ ਦਿੱਤਾ ਸੀ। ਲਾਸ਼ ਨੂੰ ਬਰਾਮਦ ਕਰਨ ਲਈ ਪੁਲਿਸ ਅਤੇ ਗੋਤਾਖੋਰਾਂ ਦੀਆਂ ਟੀਮਾਂ ਲਗਾਤਾਰ ਨਹਿਰ ਵਿੱਚ ਸਰਚ ਆਪ੍ਰੇਸ਼ਨ ਚਲਾ ਰਹੀਆਂ ਹਨ। ਡੀਐਸਪੀ ਨੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਆਕਾਸ਼ਦੀਪ ਸਿੰਘ ਬੀਤੀ 3 ਜੁਲਾਈ ਨੂੰ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਘਰ ਵਾਪਸ ਆਇਆ ਸੀ। ਪੁਲਿਸ ਨੇ ਇਸ ਸਬੰਧੀ ਹੱਤਿਆ ਅਤੇ ਸਬੂਤ ਮਿਟਾਉਣ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Faridabad Fire : ਸ਼ਰਾਬ ਦੇ ਅਹਾਤੇ ‘ਚ ਲੱਗੀ ਭਿਆਨਕ ਅੱਗ, ਹੋਇਆ ਭਾਰੀ ਨੁਕਸਾਨ, ਲੱਖਾਂ ਦੀ ਸ਼ਰਾਬ ਸੜ ਕੇ ਸੁਆਹ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *