AAI Advisory : ਦਿੱਲੀ ਹਵਾਈ ਅੱਡੇ ‘ਤੇ 100 ਤੋਂ ਵੱਧ ਉਡਾਣਾਂ ਰੱਦ, ਯਾਤਰੀਆਂ ਲਈ ਐਡਵਾਈਜ਼ਰੀ ਜਾਰੀ

ਨਵੀਂ ਦਿੱਲੀ: ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਦੇ ਨਾਲ-ਨਾਲ ਸੰਘਣੀ ਧੁੰਦ ਨੇ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਸ਼ਨੀਵਾਰ ਸਵੇਰੇ ਦਿੱਲੀ ਸਮੇਤ ਪੂਰੇ…

AAI Advisory

ਨਵੀਂ ਦਿੱਲੀ: ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਦੇ ਨਾਲ-ਨਾਲ ਸੰਘਣੀ ਧੁੰਦ ਨੇ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਸ਼ਨੀਵਾਰ ਸਵੇਰੇ ਦਿੱਲੀ ਸਮੇਤ ਪੂਰੇ ਖੇਤਰ ਵਿੱਚ ਧੁੰਦ ਦੀ ਮੋਟੀ ਚਾਦਰ ਛਾਈ ਰਹੀ, ਜਿਸ ਕਾਰਨ ਵਿਜ਼ੀਬਿਲਟੀ (ਦ੍ਰਿਸ਼ਟੀ) ਬੇਹੱਦ ਘੱਟ ਰਹੀ। ਇਸ ਦਾ ਸਭ ਤੋਂ ਵੱਡਾ ਅਸਰ ਹਵਾਈ ਸੇਵਾਵਾਂ ‘ਤੇ ਦੇਖਣ ਨੂੰ ਮਿਲਿਆ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਘੱਟ ਵਿਜ਼ੀਬਿਲਟੀ ਕਾਰਨ 129 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਈ ਅੰਤਰਰਾਸ਼ਟਰੀ ਉਡਾਣਾਂ ਵੀ ਸ਼ਾਮਲ ਹਨ।

ਏਅਰਪੋਰਟ ਅਥਾਰਟੀ ਅਤੇ DGCA ਵੱਲੋਂ ਜਾਰੀ ਨਿਰਦੇਸ਼

ਫਲਾਈਟਾਂ ਦੇ ਪ੍ਰਭਾਵਿਤ ਹੋਣ ਤੋਂ ਬਾਅਦ ਏਅਰਪੋਰਟ ਅਥਾਰਟੀ ਆਫ ਇੰਡੀਆ (AAI) ਨੇ ਯਾਤਰੀਆਂ ਲਈ ਜ਼ਰੂਰੀ ਐਡਵਾਈਜ਼ਰੀ ਜਾਰੀ ਕੀਤੀ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਘਰੋਂ ਨਿਕਲਣ ਤੋਂ ਪਹਿਲਾਂ ਆਪਣੀ ਸਬੰਧਤ ਏਅਰਲਾਈਨ ਨਾਲ ਸੰਪਰਕ ਕਰਨ ਅਤੇ ਫਲਾਈਟ ਦਾ ਰੀਅਲ-ਟਾਈਮ ਸਟੇਟਸ ਜ਼ਰੂਰ ਚੈੱਕ ਕਰਨ। ਇਸ ਦੇ ਨਾਲ ਹੀ DGCA ਨੇ ਸਾਰੀਆਂ ਏਅਰਲਾਈਨਾਂ ਨੂੰ ਸਖ਼ਤ ਹਦਾਇਤ ਦਿੱਤੀ ਹੈ ਕਿ ਉਡਾਣਾਂ ਵਿੱਚ ਦੇਰੀ, ਰੱਦ ਹੋਣ ਜਾਂ ਰੂਟ ਬਦਲਣ ਬਾਰੇ ਜਾਣਕਾਰੀ ਯਾਤਰੀਆਂ ਨੂੰ ਤੁਰੰਤ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਖੱਜਲ-ਖ਼ੁਆਰ ਨਾ ਹੋਣਾ ਪਵੇ।

CAT-3 ਸਿਸਟਮ ਤਹਿਤ ਹੋ ਰਿਹਾ ਸੰਚਾਲਨ

ਦਿੱਲੀ ਹਵਾਈ ਅੱਡੇ ‘ਤੇ ਸਥਿਤੀ ਨੂੰ ਦੇਖਦੇ ਹੋਏ CAT-3 (ਕੈਟ-3) ਕੈਟੇਗਰੀ ਤਹਿਤ ਸੰਚਾਲਨ ਕੀਤਾ ਜਾ ਰਿਹਾ ਹੈ। ਇਹ ਤਕਨੀਕ ਬੇਹੱਦ ਘੱਟ ਵਿਜ਼ੀਬਿਲਟੀ ਵਿੱਚ ਜਹਾਜ਼ਾਂ ਦੀ ਸੁਰੱਖਿਅਤ ਲੈਂਡਿੰਗ ਅਤੇ ਟੇਕ-ਆਫ ਵਿੱਚ ਮਦਦ ਕਰਦੀ ਹੈ। ਫਲਾਈਟ ਰਡਾਰ ਦੇ ਅੰਕੜਿਆਂ ਮੁਤਾਬਕ ਇੰਡੀਗੋ, ਏਅਰ ਇੰਡੀਆ, ਸਪਾਈਸਜੈੱਟ ਅਤੇ ਅਕਾਸਾ ਏਅਰ ਵਰਗੀਆਂ ਵੱਡੀਆਂ ਕੰਪਨੀਆਂ ਦੀਆਂ ਸੇਵਾਵਾਂ ਵਿੱਚ ਭਾਰੀ ਦੇਰੀ ਦਰਜ ਕੀਤੀ ਗਈ ਹੈ।

ਸੜਕੀ ਆਵਾਜਾਈ ਪ੍ਰਭਾਵਿਤ ਅਤੇ ਪ੍ਰਦੂਸ਼ਣ ਦਾ ਗੰਭੀਰ ਪੱਧਰ

ਧੁੰਦ ਦਾ ਅਸਰ ਸਿਰਫ਼ ਹਵਾਈ ਸੇਵਾਵਾਂ ਤੱਕ ਸੀਮਤ ਨਹੀਂ ਰਿਹਾ, ਸਗੋਂ ਦਿੱਲੀ-ਐਨਸੀਆਰ ਦੀਆਂ ਸੜਕਾਂ ‘ਤੇ ਵੀ ਵਾਹਨਾਂ ਦੀ ਰਫ਼ਤਾਰ ਹੋਲੀ ਹੋ ਗਈ ਹੈ। ਸ਼ਨੀਵਾਰ ਸਵੇਰੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਵਿਜ਼ੀਬਿਲਟੀ ਮਹਿਜ਼ 200 ਮੀਟਰ ਰਹੀ। ਮੌਸਮ ਵਿਭਾਗ ਨੇ ਅੱਜ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਵਾ ਦੀ ਗੁਣਵੱਤਾ (AQI) ਵੀ ਕਈ ਇਲਾਕਿਆਂ ਵਿੱਚ ‘ਬੇਹੱਦ ਖਰਾਬ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਸਾਹ ਲੈਣ ‘ਚ ਮੁਸ਼ਕਲ ਹੋ ਰਹੀ ਹੈ।

 ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ   

Leave a Reply

Your email address will not be published. Required fields are marked *