ਸੰਗਰੂਰ- ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਨੇ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਆਪਣਾ ਉਮੀਦਵਾਰ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੇ ਵਿਧਾਇਕ ਵਜੋਂ ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਨੇ ਸੰਗਰੂਰ ਦੀ ਲੋਕ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ 23 ਜੂਨ ਨੂੰ ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਹੋ ਜਾ ਰਹੀ ਹੈ।
Also Read: ਸ਼ੁੱਭਦੀਪ ਸਿੰਘ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ: CM ਮਾਨ
ਇਸ ਮੌਕੇ ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ ਉੱਤੇ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ ਗੁਰਮੇਲ ਸਿੰਘ …23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ..ਬਤੌਰ ਪਾਰਟੀ ਪ੍ਰਧਾਨ ਮੇਰੇ ਵੱਲੋਂ ਸਰਪੰਚ ਗੁਰਮੇਲ ਸਿੰਘ ਜੀ ਨੂੰ ਸ਼ੁਭਕਾਮਨਾਵਾਂ…।
Also Read: ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ Z ਸੁਰੱਖਿਆ ਦੇਣ ਦਾ ਲਿਆ ਫੈਸਲਾ



